ਬੰਦ ਕਰੋ

ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 98 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਜਾਂਚ ਲਈ ਭੇਜੇ ਗਏ 1068 ਸੈਂਪਲਾਂ ਵਿੱਚੋਂ ਅੱਜ 1065 ਦੀ ਰਿਪੋਰਟ ਆਈ ਨੈਗਟਿਵ

ਪ੍ਰਕਾਸ਼ਨ ਦੀ ਮਿਤੀ : 04/12/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 98 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਜਾਂਚ ਲਈ ਭੇਜੇ ਗਏ 1068 ਸੈਂਪਲਾਂ ਵਿੱਚੋਂ ਅੱਜ 1065 ਦੀ ਰਿਪੋਰਟ ਆਈ ਨੈਗਟਿਵ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 937 ਸੈਂਪਲ
ਤਰਨ ਤਾਰਨ, 03 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 98047 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 94735 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 917 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2062 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1948 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 1068 ਸੈਂਪਲਾਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 1065 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 17 ਰੈਪਿਡ ਐਂਟੀਜਨ ਟੈਸਟ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 03 ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 937 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਕੁੁੱਲ 16 ਐਕਟਿਵ ਕੇਸ ਰਹਿ ਗਏ ਹਨ, ਜਿੰਨਾਂ ਨੂੰ  ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ।
—————–