ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 101679 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 09/12/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 101679 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 773 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 753 ਸੈਂਪਲ
ਤਰਨ ਤਾਰਨ, 08 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 101679 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 99325 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 727 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2068 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1955 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 773 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 26 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 753 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 14 ਹੈ, ਜਿੰਨਾਂ ਵਿੱਚੋਂ 13 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਿਲ ਹੈ।
—————–