ਬੰਦ ਕਰੋ

ਕੋਵਿਡ-19 ਸਬੰਧੀ ਵੈਕਸੀਨੇਸ਼ਨ ਲਗਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਆਯੋਜਿਤ ਕੀਤੇ ਜਾਣਗੇ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 30/04/2021
DC Sir

ਕੋਵਿਡ-19 ਸਬੰਧੀ ਵੈਕਸੀਨੇਸ਼ਨ ਲਗਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਆਯੋਜਿਤ ਕੀਤੇ ਜਾਣਗੇ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਵੈਕਸੀਨੇਸ਼ਨ ਕਰਵਾਉਣ ਲਈ ਕੀਤਾ ਜਾ ਰਿਹਾ ਜਾਗਰੂਕ-ਐੱਸ. ਐੱਸ. ਪੀ.
ਜ਼ਿਲ੍ਹੇ ਵਿੱਚ 91533 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨੇਸ਼ਨ-ਜ਼ਿਲ੍ਹਾ ਟੀਕਾਕਰਨ ਅਫ਼ਸਰ
ਤਰਨ ਤਾਰਨ, 30 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਕੋਵਿਡ-19 ਸਬੰਧੀ ਵੈਕਸੀਨੇਸ਼ਨ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਡਾ. ਕੰਵਲਜੀਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਅਦੇਸ਼ ਦਿੱਤੇ ਕਿ 1 ਮਈ ਨੂੰ ਜ਼ਿਲ੍ਹੇ ਦੇ 8 ਬਲਾਕਾਂ ਦੇ 5-5 ਪਿੰਡਾਂ ਵਿੱਚ ਕੋਵਿਡ-19 ਦੀ ਵੈਕਸੀਨੇਸ਼ਨ ਲਗਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾਣ ਅਤੇ ਪਿੰਡਾਂ ਦੇ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਪ੍ਰਤੀ ਜਾਗਰੂਕ ਕੀਤਾ ਜਾਵੇ।ਉਹਨਾਂ ਸਮੂਹ ਐੱਸ. ਡੀ. ਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਇਹਨਾਂ ਵੈਕਸੀਨੇਸ਼ਨ ਕੈਂਪਾਂ ਦੀ ਆਪ ਦੇਖ-ਰੇਖ ਕੀਤੀ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਸਕੇ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਵਿਚ ਕਰੋਨਾ ਵਾਇਰਸ ਸਬੰਧੀ ਵੈਕਸੀਨੇਸ਼ਨ ਕਾਫ਼ੀ ਮੱਦਦਗਾਰ ਸਿੱਧ ਹੁੰਦੀ ਹੈ ਅਤੇ ਹਰੇਕ ਯੋਗ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ।
ਉਹਨਾਂ ਦੱਸਿਆ ਕਿ ਕੋਵਿਡ-19 ਵੈਕਸੀਨੇਸ਼ਨ ਪ੍ਰਤੀ ਜਾਗਰੂਕਤਾ ਲਿਆਉਣ ਲਈ ਸਪੈਸ਼ਲ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਮਾਹਰਾਂ ਡਾਕਟਰਾਂ ਦੀ ਨਿਗਰਾਨੀ ਹੇਠ ਤਿਆਰ ਕੀਤੀ ਗਈ ਹੈ, ਸੋ ਅਫਵਾਹਾਂ ਫੈਲਾਉਣ ਵਾਲਿਆਂ `ਤੇ ਧਿਆਨ ਨਾ ਦਿੰਦਿਆਂ ਹੋਇਆ ਹਰੇਕ ਵਿਅਕਤੀ ਪੜਾਅ ਅਨੁਸਾਰ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋ ਰੋਜ਼ਾਨਾ ਕਾਫੀ ਗਿਣਤੀ ਵਿਚ ਪਾਜ਼ੇਟਿਵ ਕੇਸ ਆ ਰਹੇ ਹਨ, ਜਿਸ ਕਰਕੇ ਸਾਨੂੰ ਵਧੇਰੇ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਸਕ ਦੀ ਵਰਤੋ ਲਾਜ਼ਮੀ ਕੀਤੀ ਜਾਵੇ, ਸਮਾਜਿਕ ਦੂਰੀ ਵੀ ਕਾਇਮ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਫ਼ ਕੀਤਾ ਜਾਵੇ ਤਾਂ ਜੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ. ਨਿੰਬਾਲੇ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਵੈਕਸੀਨੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੈਕਸੀਨੇਸ਼ਨ ਕੈਂਪਾਂ ਦੌਰਾਨ ਵੀ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਨੇ ਦੱਸਿਆ ਕਿ 29 ਅਪ੍ਰੈਲ ਤੱਕ ਜ਼ਿਲ੍ਹੇ ਵਿੱਚ 91533 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨੇਸ਼ਨ ਲਗਾਈ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਸਿਹਤ ਕੇਂਦਰਾਂ ‘ਤੇ 34 ਟੀਮਾਂ ਵੱਲੋਂ ਰੋਜ਼ਾਨਾ ਵੈਕਸੀਨੇਸ਼ਨ ਲਗਵਾਈ ਜਾ ਰਹੀ ਹੈ।ਇਸ ਤੋਂ ਇਲਾਵਾ 126 ਮੋਬਾਇਲ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।