ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 08 ਕਰੋੜ 75 ਲੱਖ ਰੁਪਏ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 22/04/2021
ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 08 ਕਰੋੜ 75 ਲੱਖ ਰੁਪਏ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ‘ਚ ਅੱਜ ਤੱਕ ਹੋਈ 218127 ਮੀਟਰਿਕ ਟਨ ਕਣਕ ਦੀ ਆਮਦ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 1,90,213 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 20 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 08 ਕਰੋੜ 75 ਲੱਖ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,18,127 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,90,213 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 1,90,213 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 52241 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 26134, ਮਾਰਕਫੈੱਡ ਵੱਲੋਂ 52481 ਮੀਟ੍ਰਿਕ ਟਨ, ਪਨਸਪ ਵੱਲੋਂ 37495 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 21862 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।