ਖੇਤੀਬਾੜੀ ਵਿਭਾਗ ਵੱਲੋਂ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਤੁੜ ਵਿਖੇ ਲਗਾਇਆ ਗਿਆ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ
ਖੇਤੀਬਾੜੀ ਵਿਭਾਗ ਵੱਲੋਂ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਤੁੜ ਵਿਖੇ ਲਗਾਇਆ ਗਿਆ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ
ਤਰਨ ਤਾਰਨ, 23 ਸਤੰਬਰ :
ਡਿਪਟੀ ਕਮਿਸਨਰ, ਤਰਨ ਤਾਰਨ ਸ੍ਰੀ ਰਾਹੁਲ ਆਈ ਏ ਐਸ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਤੁੜ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਢੋਟੀਆਂ ਸ੍ਰੀ ਸੁਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਨਾਲ ਹੀ ਉਹਨਾਂ ਨੇ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਬਾਰੇ ਦੱਸਿਆ ਅਤੇ ਨਾਲ ਹੀ ਉਹਨਾਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਵੀ ਸਾਂਝੀ ਕੀਤੀ ।
ਇਸ ਮੌਕੇ ਸ੍ਰੀ ਹਰਿੰਦਰ ਸਿੰਘ ਏ. ਟੀ. ਐਮ ਨੇ ਬੋਲਦਿਆਂ ਮਹਿਕਮੇ ਵਿੱਚ ਚੱਲ ਰਹੀ ਪੀ. ਐਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਪਿੰਡ ਤੁੜ ਸਰਪੰਚ ਮੁੱਖਬੀਰ ਸਿੰਘ ਅਤੇ ਪਿੰਡ ਤੁੜ ਦੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।