ਬੰਦ ਕਰੋ

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਿਸਾਨ ਕਾਲ ਸੈਂਟਰ ਸਥਾਪਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖੇਤੀਬਾੜੀ ਡੀਲਰਾਂ ਦੀਆਂ ਦੁਕਾਨਾਂ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲ੍ਹਣ ਦੇ ਹੁਕਮ

ਪ੍ਰਕਾਸ਼ਨ ਦੀ ਮਿਤੀ : 03/04/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਿਸਾਨ ਕਾਲ ਸੈਂਟਰ ਸਥਾਪਿਤ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖੇਤੀਬਾੜੀ ਡੀਲਰਾਂ ਦੀਆਂ ਦੁਕਾਨਾਂ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲ੍ਹਣ ਦੇ ਹੁਕਮ
ਤਰਨ ਤਾਰਨ, 3 ਅਪ੍ਰੈਲ :
ਡਾਇਰੈਕਟਰ ਖੇਤੀਬਾੜੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਸ਼੍ਰੀ ਕੁਲਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਿਸਾਨ ਕਾਲ ਸੈਂਟਰ ਸਥਾਪਿਤ ਕੀਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਖੇਤੀ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਮੋਬਾਇਲ ਨੰਬਰਾਂ 62801-86182, 98769-07355, 81950-00539, 94172-73035 ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।
ਉਹਨਾਂ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਸਤਾਂ ਜਿਵੇਂ ਕਿ ਖਾਦਾਂ, ਬੀਜ ਅਤੇ ਐਗਰੋ-ਕੈਮੀਕਲਸ ਮੁਹੱਈਆ ਕਰਾਉਣ ਲਈ ਖੇਤੀਬਾੜੀ ਡੀਲਰਾਂ ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ।
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਫ਼ਸਲ ਵਾਢੀ ਲਈ ਤਿਆਰ ਹੋ ਜਾਵੇਗੀ ਅਤੇ ਜਿਸ ਲਈ ਕੰਬਾਇਨਾਂ ਦੀ ਜ਼ਰੂਰਤ ਪੈਂਦੀ ਹੈ। ਵਾਢੀ ਉਪਰੰਤ ਕਿਸਾਨਾਂ ਵੱਲੋਂ ਰੀਪਰਾਂ ਨਾਲ ਤੂੜੀ ਵੀ ਬਣਾਈ ਜਾਂਦੀ ਹੈ।ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਵਾਢੀ ਦੀ ਤਿਆਰੀ ਲਈ ਕੰਬਾਇਨਾਂ, ਕੰਬਾਇਨ ਮਕੈਨਿਕਾਂ ਅਤੇ ਖੇਤੀ ਮਸ਼ੀਨਰੀ ਨਾਲ ਸੰਬੰਧਿਤ ਸਪੇਅਰ ਪਾਰਟਸ ਦੀਆਂ ਦੁਕਾਨਾਂ ਅਤੇ ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਖੇਤੀ ਕੰਮਾਂ ਸੰਬੰਧੀ ਕਰਫ਼ਿਊ ਤੋਂ ਛੋਟ ਦਿੱਤੀ ਗਈ ਹੈ।
ਉਹਨਾਂ ਦੱਸਿਆ ਕਿ ਜੋ ਕੰਬਾਇਨ ਮਾਲਕ ਫ਼ਸਲਾਂ ਦੀ ਕਟਾਈ ਲਈ ਕੰਬਾਇਨ ਲੈ ਕੇ ਪੰਜਾਬ ਤੋਂ ਬਾਹਰ ਜਾਂਦੇ ਹਨ ਉਹ ਕਰਫ਼ਿਊ ਪਾਸ ਲੈਣ ਲਈ ਆਪਣੇ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।ਉਹਨਾਂ ਨੇ ਦੱਸਿਆ ਕਿ ਆਉਣ ਵਾਲੇ ਸੀਜ਼ਨ ਸੰਬੰਧੀ ਲੋੜੀਂਦੇ ਖੇਤੀ ਇਨਪੱੁਟਸ ਦੇ ਸਟਾਕ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ।
—————