ਬੰਦ ਕਰੋ

ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ-ਡਿਪਟੀ ਕਮਿਸ਼ਨਰ
ਚਾਹਵਾਨ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਤਰਨ ਤਾਰਨ, 20 ਜੂਨ :
ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਐੱਮ. ਬੀ. ਪਲਾਅ, ਬੇਲਰ, ਰੇਕ ਕਟਰ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ। ਇਸ ਲਈ ਚਾਹਵਾਨ ਕਿਸਾਨ ਸਬਸਿਡੀ ‘ਤੇ ਇਹ ਖੇਤੀ ਮਸ਼ੀਨਾਂ ਦੀ ਖਰੀਦ ਕਰਨ ਲਈ 20 ਜੁਲਾਈ, 2023 ਤੱਕ agrimachinerypb.com ਸਾਈਟ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਚਾਹਵਾਨ ਕਿਸਾਨ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਵੱਖ ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਐੱਸ. ਐੱਮ. ਐੱਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸ਼ਰੈਡਰ/ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਓ ‘ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ। ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਹੋਵੇਗੀ ਅਤੇ ਐੱਸ.ਸੀ. ਕਿਸਾਨਾਂ ਲਈ ਸਕੀਮ ਅਧੀਨ ਵੱਖਰੇ ਤੌਰ ਤੇ ਫੰਡ ਉਪਲੱਬਧ ਹਨ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਮਿੱਟੀ ਦੀ ਉਪਰਲੀ ਪਰਤ ’ਤੇ ਮਿੱਤਰ ਜੀਵਾਂ ਅਤੇ ਕੀਮਤੀ ਕੁਦਰਤੀ ਤੱਤ ਵੀ ਤਬਾਹ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 18001801551 ‘ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।