“ਗ੍ਰੀਨ ਓਥ ਡੇ ਮਿਸ਼ਨ, ਵਨ ਜੱਜ ਵਨ ਟ੍ਰੀ” ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਏ ਗਏ ਬੂਟੇ

“ਗ੍ਰੀਨ ਓਥ ਡੇ ਮਿਸ਼ਨ, ਵਨ ਜੱਜ ਵਨ ਟ੍ਰੀ” ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਏ ਗਏ ਬੂਟੇ
ਤਰਨ ਤਾਰਨ, 05 ਜੁਲਾਈ :
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਵੱਲੋਂ ਚੱਲ ਰਹੀ ਕੰਮਪੈਨ “ਗ੍ਰੀਨ ਓਥ ਡੇ ਮਿਸ਼ਨ, ਵਨ ਜੱਜ ਵਨ ਟ੍ਰੀ” ਤਹਿਤ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੰਮ ਕਰ ਰਹੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਪੌਦੇ ਲਗਾਏ ਗਏ।
ਇਸ ਮੌਕੇ ਮਾਨਯੋਗ ਜੱਜ ਸਾਹਿਬ ਵੱਲੋਂ ਗੱਲਬਾਤ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਆਖਿਰ ਵਿੱਚ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਨੁੱਖਤਾ ਦੀ ਹੋਂਦ ਕੁਦਰਤ ‘ਤੇ ਹੀ ਨਿਰਭਰ ਕਰਦੀ ਹੈ। ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਮੇਂ ਸਿਰ ਇਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਲਈ ਕੰਮ ਕਰਨਾ ਚਾਹੀਦਾ ਹੈ।