ਬੰਦ ਕਰੋ

ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 08 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪ੍ਰਕਾਸ਼ਨ ਦੀ ਮਿਤੀ : 08/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 08 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 06 ਜੂਨ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 08 ਜੂਨ, 2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ ਕੰਪਨੀ ) ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-30 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ਼, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜ਼ਿਲਾ ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।