• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਘਰ-ਘਰ ਰੋਜ਼ਗਾਰ ਯੋਜਨਾ ਤਹਿਤ 10 ਅਤੇ 11 ਦਸੰਬਰ ਡੇਅਰੀ ਵਿਕਾਸ ਦਫਤਰ, ਤਰਨ ਤਾਰਨ ਵਿਖੇ ਕੀਤਾ ਜਾਵੇਗਾ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ 

ਪ੍ਰਕਾਸ਼ਨ ਦੀ ਮਿਤੀ : 09/12/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰ-ਘਰ ਰੋਜ਼ਗਾਰ ਯੋਜਨਾ ਤਹਿਤ 10 ਅਤੇ 11 ਦਸੰਬਰ ਡੇਅਰੀ ਵਿਕਾਸ ਦਫਤਰ, ਤਰਨ ਤਾਰਨ ਵਿਖੇ ਕੀਤਾ ਜਾਵੇਗਾ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ 
ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ, ਲੋਨ ਮੇਲੇ ਵਾਲੇ ਸਥਾਨ ‘ਤੇ ਆ ਕੇ ਕਰ ਸਕਦੇ ਹਨ ਅਪਲਾਈ
ਤਰਨ ਤਾਰਨ, 09 ਦਸੰਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 10 ਅਤੇ 11 ਦਸੰਬਰ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ  ਮਿਤੀ 10 ਅਤੇ 11 ਦਸੰਬਰ (ਦਿਨ ਵੀਰਵਾਰ ਤੇ ਸ਼ੁੱਕਰਵਾਰ) ਨੂੰ ਡੇਅਰੀ ਵਿਕਾਸ ਦਫਤਰ, ਤਰਨ ਤਾਰਨ, ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ  ਲੋਨ ਮੇਲੇ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 03:00 ਵਜੇ ਤੱਕ ਹੋਵੇਗਾ। ਲੋਨ ਮੇਲੇ ਵਿੱਚ ਬੈਕਾਂ ਤੋਂ ਇਲਾਵਾ ਡੇਅਰੀ ਵਿਕਾਸ, ਪੰਜਾਬ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਅਤੇ ਜਿਲ੍ਹਾ ਉਦਯੋਗ ਕੇਂਦਰ ਵਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਵੈ-ਰੋਜਗਾਰ ਦੀਆਂ ਸਕੀਮਾਂ ਸਬੰਧੀ ਸਟਾਲ ਲਹਾਏ ਜਾਣਗੇ ਅਤੇ ਚਾਹਵਾਨ ਉਮੀਦਵਾਰ  ਮੌਕੇ ‘ਤੇ ਹੀ ਲੋਨ ਅਪਲਾਈ ਕਰ ਸਕਣਗੇ। 
ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨ (ਵਿਕਾਸ) ਨੇ ਦੱੱਸਿਆ ਕਿ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ, ਲੋਨ ਮੇਲੇ ਵਾਲੇ ਸਥਾਨ ‘ਤੇ ਆ ਕੇ ਲੋਨ ਅਪਲਾਈ ਕਰ ਸਕਦੇ ਹਨ। 
ਜਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਨਾਲ ਵਿੱਦਿਅਕ ਯੋਗਤਾ, ਜਾਤੀ, ਪੇਂਡੂ ਖੇਤਰ ਅਤੇ ਸਪੈਸ਼ਲ ਕੈਟਾਗਰੀ ਸਰਟੀਫੀਕੇਟ, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ, ਪ੍ਰੋਜੈਕਟ ਰਿਪੋਰਟ, 4 ਪਾਸ ਪੋਰਟ ਸਾਈਜ਼ ਫੋਟੋ ਲੈ ਕੇ ਹਾਜ਼ਰ ਹੋ ਸਕਦੇ ਹਨ। ਸਾਰੇ ਦਸਤਾਵੇਜ਼ਾਂ ਦੀਆਂ ਅਸਲ ਅਤੇ ਫੋਟੋ ਕਾਪੀਆਂ ਲੈ ਕੇ ਆਉਣਾ ਲਾਜ਼ਮੀ ਹੈ। ਅਧਿਕਾਰੀਆਂ ਵਲੋਂ ਉਮੀਦਵਾਰਾਂ ਨੂੰ ਇਨ੍ਹਾਂ ਲੋਨ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ। 
——————