• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 25/08/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਵੈੱਬਸਾਈਟ www.pgrkam.com ‘ਤੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ
28 ਅਗਸਤ ਤੋਂ 15 ਸਤੰਬਰ, 2020 ਤੱਕ ਕੀਤੀ ਜਾਵੇਗੀ ਰਜਿਸਟ੍ਰੇਸ਼ਨ
ਤਰਨ ਤਾਰਨ, 24 ਅਗਸਤ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਰੋਜ਼ਗਾਰ ਮੇਲੇ ਲਗਾਏ ਜਾਣਗੇ।ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਫਿਜ਼ੀਕਲ ਅਤੇ ਵਰਚੂਅਲ ਦੋਨਾਂ ਮੋਡਜ਼ ਵਿੱਚ ਕੋਵਿਡ-19 ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਗਾਏ ਜਾਣਗੇ।
ਉਹਨਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਵੈੱਬਸਾਈਟ www.pgrkam.com ‘ਤੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ। ਇਹ ਰਜਿਸਟ੍ਰੇਸ਼ਨ ਮਿਤੀ 28 ਅਗਸਤ, 2020 ਤੋ 15 ਸਤੰਬਰ, 2020 ਤੱਕ ਕੀਤੀ ਜਾਵੇਗੀ। ਚਾਹਵਾਨ ਉਮੀਦਵਾਰ ਪੋਰਟਲ ਤੇ ਖੁਦ ਰਜਿਸਟਰ ਕਰ ਸਕਦੇ ਹਨ ਜਾਂ ਰੋਜਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 77173-97013 ਤੇ ਆਪਣਾ ਬਾਇਉਡਾਟਾ ਨੋਟ ਕਰਵਾ ਕੇ ਵੀ ਰਜਿਸਟ੍ਰੇਸ਼ਨ ਕਰਵਾ ਸਕਦਾ ਹਨ ਜਾਂ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਤੋ 20 ਰੁਪਏ ਫੀਸ ਦੇ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਖਾਲੀ ਅਸਾਮੀਆਂ ਦੀ ਸੂਚਨਾ ਪੋਰਟਲ ਤੇ ਉਪਲੱਬਧ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਵੱਲੋ ਵੱਖ-ਵੱਖ ਵਿਭਾਗਾਂ ਨੂੰ ਰਜਿਸਟ੍ਰੇਸ਼ਨ ਲਈ ਟੀਚੇ ਨਿਰਧਾਰਤ ਕੀਤੇ ਗਏ। ਇਸ ਮੌਕੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੰਜੀਵ ਕੁਮਾਰ, ਜਿਲ੍ਹਾ ਰੋਜਗਾਰ ਅਧਿਕਾਰੀ, ਸ੍ਰੀ ਹਰਨੰਦਨ ਸਿੰਘ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਬਲਵਿੰਦਰਪਾਲ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਸ਼ੀਮਤੀ ਕਿੰਮੀ ਵਿਨੀਤ ਸੇਠੀ, ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਹਨ।
————–