ਬੰਦ ਕਰੋ

ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਬਾਲ ਵਿਕਾਸ ਅਤੇ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਕੀਤੀ ਗਈ।

ਪ੍ਰਕਾਸ਼ਨ ਦੀ ਮਿਤੀ : 06/07/2023
ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ  ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਬਾਲ ਵਿਕਾਸ ਅਤੇ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਕੀਤੀ ਗਈ।
ਤਰਨ ਤਾਰਨ, 04 ਜੁਲਾਈ :
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਬਾਲ ਵਿਕਾਸ ਅਤੇ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਆਪਣੇ ਸੁਝਾਅ ਦਿੱਤੇ। ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਨਾਲਸਾ ਦੀਆਂ ਸਕੀਮਾਂ ਜਿਵੇ ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011, ਸੜਕ ਦੁਰਘਟਨਾ ਦੇ ਪੀੜਤਾਂ ਦੀ ਮਦਦ, ਲੋਕ ਅਦਾਲਤਾਂ, ਮੀਡੀਏਸ਼ਨ ਸੈਂਟਰਾਂ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਵੱਲੋਂ ਮੁਫਤ ਕਾਨੂੰਨੀ ਸਹਾਇਤਾ, ਵਿਕਲਾਂਗ ਵਿਅਕਤੀ ਅਧਿਕਾਰ ਐਕਟ, ਬੱਚਿਆਂ ਨੂੰ ਸ਼ਰੀਰਕ ਸੋਸ਼ਣ ਨੂੰ ਬਚਾਣ ਲਈ Protection of Children from Sexual Offences Act, 2012,  ਬਾਰੇ ਵੱਧ ਤੋਂ ਵੱਧ ਪਬਲੀਸਿਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।  ਇਸ ਤੋਂ ਇਲਾਵਾ 09.09.2023 ਨੂੰ ਨੈਸ਼ਨਲ ਲੋਕ ਅਦਾਲਤ ਲੱਗਣੀ ਹੈ, ਜਿਸ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ।  ਅੰਤ ਵਿੱਚ ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ ਜੀ ਨੇ ਮੀਟਿੰਗ ਵਿੱਚ ਆਏ ਮੈਂਬਰਾਂ ਦਾ ਧੰਨਵਾਦ ਕੀਤਾ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।