• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 30/10/2019
ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ
ਪ੍ਰਧਾਨਗੀ ਹੇਠ ਹੋਈ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ
ਤਰਨ ਤਾਰਨ, 30 ਅਕਤੂਬਰ :
ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐਸ. ਡੀ. ਐਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐਸ. ਡੀ. ਐਮ. ਪੱਟੀ ਡਾ. ਅਮਿਤ ਮਹਾਜਨ, ਐਸ. ਡੀ. ਐਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾਂ, ਜਿਲਾ ਮਾਲ ਅਫਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।
ਮੀਟਿੰਗ ਦੌਰਾਨ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਪਿਛਲੇ ਸਮੇਂ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਆਈਆਂ ਸ਼ਿਕਾਇਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਕਾਇਆ ਪਈਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਕੇ ਇਸ ਸਬੰਧੀ ਰਿਪੋਰਟ ਤੁਰੰਤ ਭੇਜੀ ਜਾਵੇ। ਇਸ ਮੌਕੇ ਪੁਲਿਸ ਵਿਭਾਗ, ਨਗਰ ਕੌਂਸਲ, ਖੁਰਾਕ ਤੇ ਸਿਵਲ ਸਪਲਾਈ, ਪਸ਼ੂ ਪਾਲਣ ਵਿਭਾਗ, ਸਿੱਖਿਆ ਵਿਭਾਗ, ਸੀਵਰੇਜ ਸਮੱਸਿਆ, ਟੁੱਟੀਆਂ ਸੜਕਾਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਸਬੰਧੀ ਵਿਸਥਾਰਿਤ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਆਮ ਲੋਕਾਂ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਮਸਲੇ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਆਉਂਦੇ ਹਨ, ਅੱਗੇ ਤੋਂ ਉਹਨਾਂ ਸਬੰਧੀ ਵਿਸਥਾਰਿਤ ਰਿਪੋਰਟ ਲੈ ਕੇ ਆਉਣ ਅਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਲੋਕਾਂ ਦੀਆਂ ਦੁੱਖ ਤਕਲੀਫਾਂ ਅਤੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੀਏ ਤਾਂ ਜੋ ਲੋਕਾਂ ਵਿੱਚ ਪ੍ਰਸ਼ਾਸਨ ਦੀ ਉਹਨਾਂ ਪ੍ਰਤੀ ਬਣਦੀ ਜੁੰਮੇਵਾਰੀ ਅਤੇ ਜਵਾਬਦੇਹੀ ਦਾ ਸਹੀ ਸੰਦੇਸ਼ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲਾ ਸ਼ਿਕਾਇਤ ਨਿਵਾਰਣ ਕਮੇੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਭਾਗ ਨਾਲ ਸਬੰਧਤ ਕੋਈ ਵੀ ਸੁਝਾਅ ਅਤੇ ਸ਼ਿਕਾਇਤ ਉਹਨਾਂ ਹਰ ਮਹੀਨੇ ਦੀ 10 ਤਰੀਕ ਤੱਕ ਲਿਖਤੀ ਰੂਪ ਵਿਚ ਭੇਜਣ ਤਾਂ ਜੋ ਇਸ ਸਬੰਧੀ ਬਣਦੀ ਕਾਰਵਾਈ ਜਲਦੀ ਤੋਂ ਜਲਦੀ ਕੀਤੀ ਜਾ ਸਕੇ ।
————–