ਜਮਾਤ ਅੱਠਵੀਂ ਦੇ ਸਾਲਾਨਾ ਪ੍ਰੀਖਿਆਵਾਂ ਦੀ ਚੈਕਿੰਗ
ਪ੍ਰਕਾਸ਼ਨ ਦੀ ਮਿਤੀ : 27/02/2023
ਜਮਾਤ ਅੱਠਵੀਂ ਦੇ ਸਾਲਾਨਾ ਪ੍ਰੀਖਿਆਵਾਂ ਦੀ ਚੈਕਿੰਗ
ਤਰਨ ਤਾਰਨ 25 ਫਰਵਰੀ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਮੇਂ ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਜਿੰਨਾ ਵਿੱਚ ਵਿਦਿਆਰਥੀ ਪੂਰੀ ਮਿਹਨਤ ਨਾਲ ਪੇਪਰ ਦੇ ਰਹੇ ਹਨ । ਇਹਨਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਅਤੇ ਸ਼ਾਂਤੀ ਪੂਰਵਕ ਸੰਪੰਨ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ । ਅੱਜ ਅੱਠਵੀਂ ਦੀ ਪ੍ਰੀਖਿਆ ਦੌਰਾਨ ਫਲਾਇੰਗ ਸਕੂਐਡ ਇੰਚਾਰਜ ਸ੍ਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨਾਗੋਕੇ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਨਾਗੋਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਏਕਲਗੱਡਾ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਵਿਜ਼ਿਟ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀ ਸ਼ਾਂਤੀਪੂਰਵਕ ਪੇਪਰ ਦੇ ਰਹੇ ਸਨ । ਟੀਮ ਇੰਚਾਰਜ ਸ੍ਰ ਗੁਰਦੀਪ ਸਿੰਘ ਅਤੇ ਸਮੁੱਚੀ ਟੀਮ ਨੇ ਸਾਰੇ ਸੈਂਟਰਾਂ ਦੇ ਕੰਮਕਾਜ ਤੇ ਤਸੱਲੀ ਪ੍ਰਗਟ ਕੀਤੀ । ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸੈਂਟਰਾਂ ਵਿੱਚ ਪੂਰੀ ਮੁਸਤੈਦੀ ਨਾਲ ਪ੍ਰੀਖਿਆ ਲਈ ਜਾ ਰਹੀ ਹੈ । ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਹਨਾਂ ਨਾਲ ਲੈਕ. ਮਲਕੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।