ਬੰਦ ਕਰੋ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਜੀ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਜਗਾ ਤੇ ਬੂਟੇ ਲਗਾਉਣ ਅਤੇ ਮਿਤੀ 14 ਸਤੰਬਰ ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ ਕੀਤੀ ਗਈ।

ਪ੍ਰਕਾਸ਼ਨ ਦੀ ਮਿਤੀ : 11/07/2024
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਜੀ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਜਗਾ ਤੇ ਬੂਟੇ ਲਗਾਉਣ ਅਤੇ ਮਿਤੀ 14 ਸਤੰਬਰ ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ ਕੀਤੀ ਗਈ।
ਤਰਨ ਤਾਰਨ, 07 ਜੁਲਾਈ :
ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਜੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਜੀ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਜਗਾ ਤੇ ਬੂਟੇ ਲਗਾਉਣ ਅਤੇ ਮਿਤੀ 14 ਸਤੰਬਰ ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੀ ਹਾਜ਼ਰ ਰਹੇ। ਇਸ ਮੀਟਿੰਗ ਵਿੱਚ ਮਾਨਯੋਗ ਜੱਜ ਸਾਹਿਬ ਜੀ ਵੱਲੋਂ ਗੱਲਬਾਤ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਜੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਜੀ ਨੂੰ ਹਦਾਇਤ ਕੀਤੀ ਗਈ ਪੰਜਾਬ ਸਰਕਾਰ ਦੀਆਂ ਹਦਾਇਤ ਮੁਤਾਬਿਕ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਮਿਲ ਸਕੇ। ਇਸ ਦੇ ਨਾਲ ਮਾਨਯੋਗ ਜੱਜ ਸਾਹਿਬ ਜੀ ਵੱਲੋਂ ਡਿਪਟੀ ਕਮਿਸ਼ਨਰ, ਤਰਨ ਤਾਰਨ ਜੀ ਨੂੰ ਹਦਾਇਤ ਕੀਤੀ ਗਈ ਕਿ ਮਿਤੀ 14 ਸਤੰਬਰ ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ। ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਲੋਕ ਅਦਾਲਤ ਦਾ ਫਾਇਦਾ ਲੈ ਸਕਣ। ਮਾਨਯੋਗ ਜੱਜ ਸਾਹਿਬ ਜੀ ਵੱਲੋਂ ਡਿਪਟੀ ਕਮਿਸ਼ਨਰ, ਤਰਨ ਤਾਰਨ ਜੀ ਨੂੰ ਹਦਾਇਤ ਕੀਤੀ ਗਏ ਕਿ ਸਾਰੇ ਬੈਂਕਾਂ ਦੇ ਐਲ.ਡੀ.ਐਮ, ਡੀ.ਸੀ.ਓ, ਬੈਂਕ ਮੈਨੇਜ਼ਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਇਸ ਵਾਰ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਭੇਜਣ ਤਾਂ ਜੋਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਵਿੱਚ ਕੀਤਾ ਜਾ ਸਕੇ ਅਤੇ ਲੋਕਾਂ ਦਾ ਧੰਨ ਅਤੇ ਸਮਾਂ ਬਚਾਇਆ ਜਾ ਸਕੇ। ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਲੋਕ ਅਦਾਲਤ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਇਸਦੇ ਫ਼ੈਸਲੇ ਨਾਲ ਧੰਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਇਸਦੇ ਫ਼ੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਨਾਲ ਧਿਰਾਂ ਵਿੱਚ ਦੁਸ਼ਮਣੀ ਘਟਦੀ ਹੈ ਅਤੇ ਧਿਰਾਂ ਵਿੱਚ ਭਾਈਚਾਰਾ ਵੱਧਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲੇ ਹੋਣ ਉਪਰੰਤ ਕੇਸ  ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।
 
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।