ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੇ ਐਫ਼ ਐੱਲ. ਐਨ. ਸਬੰਧੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਪ੍ਰਕਾਸ਼ਨ ਦੀ ਮਿਤੀ : 29/03/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ 
ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੇ ਐਫ਼ ਐੱਲ. ਐਨ. ਸਬੰਧੀ ਸੈਮੀਨਾਰ ਸਫਲਤਾਪੂਰਵਕ ਸੰਪੰਨ
 
ਤਰਨ ਤਾਰਨ 28 ਮਾਰਚ :
 
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਦੀ ਯੋਗ ਰਹਿਨੁਮਾਈ ਹੇਠ ਅਧਿਆਪਕਾਂ ਨੂੰ ਨਵੇਂ ਵਿੱਦਿਅਕ ਸ਼ੈਸ਼ਨ ਦੌਰਾਨ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੱਧਰ ਨੂੰ ਹੋਰ ਬਿਹਤਰੀਨ ਬਣਾਉਣ ਅਤੇ ਨਵੀਂ ਸਿੱਖਿਆ ਨੀਤੀ ਅਨੁਸਾਰ ਫੰਡਾਮੈਂਟਲ ਲਿਟਰੇਸੀ ਐਂਡ ਨਿਊਮੀਰੇਸੀ ਤਹਿਤ ਟੀਚੇ ਪ੍ਰਾਪਤ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਪਹਿਲੀ ਤੋਂ ਤੀਸਰੀ ਜਮਾਤ ਨੂੰ ਪੜ੍ਹਾਉਂਦੇ ਹਰੇਕ ਸਕੂਲ ਦੇ ਦੋ ਅਧਿਆਪਕਾਂ ਦੇ ਇੱਕ ਰੋਜ਼ਾ ਸੈਮੀਨਾਰ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ ਸਫਲਤਾਪੂਰਵਕ ਸੰਪੰਨ ਹੋਏ । ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਸ੍ਰੀ ਅਨੂਪ ਸਿੰਘ ਮੈਣੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਅਧਿਆਪਕ ਸਹਿਬਾਨ ਨੂੰ ਵਿਦਿਆਰਥੀਆਂ ਨੂੰ ਉਹਨਾਂ ਦੇ ਟੀਚਿਆਂ ਅਨੁਸਾਰ ਕੰਮ ਕਰਵਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਉਹਨਾਂ ਨਵੇਂ ਦਾਖਲੇ ਸਬੰਧੀ ਵੀ ਅਧਿਆਪਕ ਸਹਿਬਾਨ ਨੂੰ ਪ੍ਰੇਰਿਆ । 
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਨੇ ਇਹਨਾਂ ਸੈਮੀਨਾਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਅਧਿਆਪਕ ਸਹਿਬਾਨ ਨੂੰ ਅਪ੍ਰੈਲ ਮਈ ਦੌਰਾਨ ਵਿਦਿਆਰਥੀਆਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕਰਵਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਫਤਾਵਾਰੀ  ਪਲਾਨ ਵੀ ਭੇਜੇ ਜਾਣਗੇ। ਉਹਨਾਂ ਸਮੂਹ ਅਧਿਆਪਕ ਸਹਿਬਾਨ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ।