ਬੰਦ ਕਰੋ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦਾ ਨਿੱਘਾ ਸਵਾਗਤ

ਪ੍ਰਕਾਸ਼ਨ ਦੀ ਮਿਤੀ : 21/06/2023
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਵੱਲੋਂ  ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦਾ ਨਿੱਘਾ ਸਵਾਗਤ 
 
ਤਰਨ ਤਾਰਨ, 20 ਜੂਨ :
ਵੱਖ ਵੱਖ ਜ਼ਿਲ੍ਹਿਆਂ ਅੰਦਰ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕੰਮ ਨੂੰ ਗਤੀ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ੍ਰੀਮਤੀ ਬਲਦੀਪ ਕੌਰ  ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨ ਤਾਰਨ ਨਿਯੁਕਤ ਕੀਤਾ ਗਿਆ । ਉਹਨਾਂ ਦੀ ਇਸ ਆਮਦ ਮੌਕੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਅੱਜ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਕਿਹਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੂੰ ਸਿੱਖਿਆ ਨਾਲ ਸਬੰਧਿਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਸਿੱਖਿਆ ਸਬੰਧੀ ਖੁੱਲ੍ਹ ਕੇ ਚਰਚਾ ਕੀਤੀ ਅਤੇ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਨੂੰ ਉਹਨਾਂ ਦੇ ਧਿਆਨ ਵਿੱਚ ਲਿਆਂਦਾ । ਇਸ ਮੌਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਉਹਨਾਂ ਨੂੰ ਹਰੇਕ ਸੰਭਵ ਮਦਦ ਦਾ ਭਰੋਸਾ ਦਿੱਤਾ । ਉਹਨਾਂ ਕਿਹਾ ਕਿ ਇਸ ਸਮੇਂ ਸਿੱਖਿਆ ਸਰਕਾਰ ਦੇ ਮੁੱਖ ਏਜੇਂਡੇ ਵਿੱਚ ਸ਼ਾਮਿਲ ਹੈ ਅਤੇ ਉਹ ਸਿੱਖਿਆ ਦੇ ਬਿਹਤਰੀਨ ਪ੍ਰਚਾਰ ਅਤੇ ਪ੍ਰਸਾਰ ਲਈ ਪੂਰਾ  ਯਤਨ ਕਰਨਗੇ । 
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਵੱਲੋਂ ਸਿੱਖਿਆ ਦੀ ਬਿਹਤਰੀ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ।