ਬੰਦ ਕਰੋ

ਜਿਲ੍ਹਾ ਮੈਜਿਸਟਰੇਟ ਨੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਤੋਂ 05 ਕਿਲੋਮੀਟਰ ਦੇ ਘੇਰੇ ਅੰਦਰ ਮੀਟ, ਮੱਛੀ, ਗੁਟਕਾ, ਤੰਬਾਕੂ ਅਤੇ ਸ਼ਰਾਬ ਆਦਿ ਵੇਚਣ ਅਤੇ ਵਰਤੋਂ ਕਰਨ ‘ਤੇ ਲਗਾਈ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 12/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਮੈਜਿਸਟਰੇਟ ਨੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਤੋਂ 05 ਕਿਲੋਮੀਟਰ ਦੇ ਘੇਰੇ ਅੰਦਰ ਮੀਟ, ਮੱਛੀ, ਗੁਟਕਾ, ਤੰਬਾਕੂ ਅਤੇ ਸ਼ਰਾਬ ਆਦਿ ਵੇਚਣ ਅਤੇ ਵਰਤੋਂ ਕਰਨ ‘ਤੇ ਲਗਾਈ ਪਾਬੰਦੀ
ਤਰਨ ਤਾਰਨ, 11 ਸਤੰਬਰ :
ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਮਿਤੀ 11 ਸਤੰਬਰ, 2024 ਤੋਂ 18 ਸਤੰਬਰ, 2024 ਤੱਕ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ਾਂ ਵਿਦੇਸ਼ਾ ਤੋਂ ਵੀ. ਆਈ. ਪੀਜ਼., ਰਾਜਨਿਤਿਕ, ਧਾਰਮਿਕ ਸ਼ਖਸੀਅਤਾਂ ਅਤੇ ਸ਼ਰਧਾਲੂ ਭਾਰੀ ਗਿਣਤੀ ਵਿੱਚ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ (ਸ਼੍ਰੀ ਗੋਇੰਦਵਾਲ ਸਾਹਿਬ) ਵਿਖੇ ਦਰਸ਼ਨ ਕਰਨ ਲਈ ਆਉਣਗੇ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਅਤੇ ਸਮੂਹ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ (ਸ਼੍ਰੀ ਗੋਇੰਦਵਾਲ ਸਾਹਿਬ) ਤੋਂ 05 ਕਿਲੋਮੀਟਰ ਦੇ ਘੇਰੇ ਅੰਦਰ ਮੀਟ, ਮੱਛੀ, ਗੁਟਕਾ, ਤੰਬਾਕੂ ਅਤੇ ਸ਼ਰਾਬ ਆਦਿ ਦੀ ਵਿਕਰੀ ਅਤੇ ਇਹਨਾਂ ਦੀ ਵਰਤੋਂ ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।
ਇਸ ਲਈ ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ., ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ (ਸ਼੍ਰੀ ਗੋਇੰਦਵਾਲ ਸਾਹਿਬ) ਤੋਂ 05 ਕਿਲੋਮੀਟਰ ਦੇ ਘੇਰੇ ਅੰਦਰ ਮੀਟ, ਮੱਛੀ, ਗੁਟਕਾ, ਤੰਬਾਕੂ ਅਤੇ ਸ਼ਰਾਬ ਆਦਿ ਵੇਚਣ ਅਤੇ ਵਰਤੋਂ ਕਰਨ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਗਏ ਹਨ।ਪਾਬੰਦੀ ਦੇ ਇਹ ਹੁਕਮ ਮਿਤੀ 18 ਸਤੰਬਰ, 2024 ਤੱਕ ਲਾਗੂ ਰਹਿਣਗੇ।