ਬੰਦ ਕਰੋ

ਜਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਤੋਂ ਲੈ ਕੇ 16 ਅਕਤੂਬਰ ਨੂੰ ਸਵੇਰੇ 10:00 ਵਜੇ ਤੱਕ ਡਰਾਈ ਡੇ ਘੋਸ਼ਿਤ

ਪ੍ਰਕਾਸ਼ਨ ਦੀ ਮਿਤੀ : 16/10/2024
dc

ਜਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਤੋਂ ਲੈ ਕੇ 16 ਅਕਤੂਬਰ ਨੂੰ ਸਵੇਰੇ 10:00 ਵਜੇ ਤੱਕ ਡਰਾਈ ਡੇ ਘੋਸ਼ਿਤ
ਤਰਨ ਤਾਰਨ, 14 ਅਕਤੂਬਰ :
ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ, ਆਈ. ਏ. ਐਸ., ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀਆਂ ਗਰਾਮ ਪੰਚਾਇਤਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 15 ਅਕਤੂਬਰ ਤੋਂ ਲੈ ਕੇ ਮਿਤੀ 16 ਅਕਤੂਬਰ ਨੂੰ ਸਵੇਰੇ 10:00 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਜਾਦਾ ਹੈ।