ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 12 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 12 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਨਵੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 12 ਨਵੰਬਰ, 2024 ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਨੇ ਦੱਸਿਆ ਗਿਆ ਹੈ ਕਿ ਪਲੇਸਮੈਂਟ ਕੈਂਪ ਵਿੱਚ ਫਲਿਪਕਾਰਟ ਅਤੇ ਸੰਧੂ ਸਕਿਊਰਿਟੀ ਕੰਪਨੀ ਭਾਗ ਲੈ ਰਹੀ ਹੈ। (ਫਲਿਪਕਾਰਟ ਕੰਪਨੀ ਨੂੰ ਡਲਿਵਿਰੀ ਬੁਆਏਜ਼ ਦੀ ਲੋੜ ਹੈ, ਤਨਖਾਹ 15000 ਤੋਂ 22000 ਰੁਪਏ, ਉਮਰ 18 ਤੋਂ 45, ਯੋਗਤਾ 8ਵੀਂ, 10ਵੀਂ, 12ਵੀਂ, ਕੇਵਲ ਲੜਕੇ, ਲੋੜੀਦੇ ਦਸਤੇਵੇਜ਼-ਮੋਟਰ ਸਾਈਕਲ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਫੋਟੋ, ਬੈਂਕ ਪਾਸਬੁੱਕ, ਐਂਡਰਾਈਡ ਫੋਨ ) ਅਤੇ (ਸੰਧੂ ਸਕਿਉਰਟੀ ਫੋਰਸ ਕੰਪਨੀ ਨੂੰ ਸਕਿਉਰਟੀ ਗਾਰਡਾਂ ਦੀ ਲੋੜ ਹੈ।ਯੋਗਤਾ 8ਵੀਂ, 10ਵੀਂ, 12ਵੀਂ, ਤਨਖਾਹ 13000 ਤੋਂ 18000 ਰੁਪਏ ਉਮਰ ਹੱਦ 21 ਤੋਂ 45 ਸਾਲ, ਲੜਕਿਆ ਦੀ ਲੰਬਾਈ 5 ਫੁੱਟ 7 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 3 ਇੰਚ, ਰਿਹਾਇਸ਼ ਮੁਫਤ, ਲੜਕੇ ਅਤੇ ਲੜਕੀਆਂ ) ਦੀ ਜ਼ਰੂਰਤ ਹੈ।
ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।