ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਤਰਨ ਤਾਰਨ 12 ਅਕਤੂਬਰ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ 13 ਅਕਤੂਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਵਿਕਰਮਜੀਤ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ Raxa Security ਕੰਪਨੀ, ਬੈਂਗਲੋਰ ਭਾਗ ਲੈ ਰਹੀ ਹੈ । ਪਲੇਸਮੈਂਟ ਲਈ Raxa Security ਕੰਪਨੀ ਨੂੰ ਸਕਿਓਰਟੀ ਗਾਰਡ ਦੀ ਅਸਾਮੀ ਲਈ ਘੱਟੋ-ਘੱਟ ਦਸਵੀ ਪਾਸ ਉਮੀਦਵਾਰਾਂ ਦੀ ਲੋੜ ਹੈ, (ਤਨਖਾਹ 15000/- ਤੋਂ 20000/- Includes ESI + EPS) ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 35 ਸਾਲ ਹੈ। ਲੜਕੇ ਅਤੇ ਲੜਕੀਆਂ ਦੋਨੋ ਹੀ ਇਸ ਪਲੈਸਮੇਂਟ ਕੈਂਪ ਵਿੱਚ ਭਾਗ ਲੇ ਸਕਦੇ ਹਨ। ਲੜਕੀਆਂ ਦੀ ਲੰਬਾਈ 5 ਫੁੱਟ 3 ਇਂਚ ਅਤੇ ਲੜਕਿਆ ਦੀ ਲੰਬਾਈ 5 ਫੁੱਟ 7 ਇੰਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 13-10-2023 ਨੂੰ ਸਵੇਰੇ 10 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿੱਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।