ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 06 ਜੁਲਾਈ ਨੂੰ ਕੀਤਾ ਜਾਵੇਗਾ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 06 ਜੁਲਾਈ ਨੂੰ ਕੀਤਾ ਜਾਵੇਗਾ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ
ਤਰਨ ਤਾਰਨ, 04 ਜੁਲਾਈ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06, ਜੁਲਾਈ, 2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਵੀਕਾਰੇ ਰੀਟਲ ਵੈਂਚਰਜ਼ ਪ੍ਰਾਈਵੇਟ ਲਿਮਟਿਡ (ਆਟੋਮੋਬਾਇਲ ਕੰਪਨੀ) ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਪ੍ਰਦੂਸ਼ਣ ਚੈੱਕ ਸੈਂਟਰ/ ਈ-ਵਾਹਨ ਸੁਵਿਧਾ ਕੇਂਦਰ ਖੋਲਣ ਵਿੱਚ ਮੱਦਦ ਕੀਤੀ ਜਾਵੇਗੀ, ਚਾਹਵਾਨ ਉਮੀਦਵਾਰਾ ਦੀ ਘੱਟੋ-ਘੱਟ ਯੋਗਤਾ 10+2 ਉਮਰ 18-35 ਸਾਲ ਹੋਵੇ, ਅਤੇ ਪੰਜਾਬ ਦਾ ਵਾਸੀ ਹੋਣਾ ਲਾਜ਼ਮੀ ਹੈ, ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ ਸਵੇਰੇ 10 ਵੱਜੇ ਤੋਂ ਦੁਪਿਹਰ 2 ਵਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ਼, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜ਼ਗਾਰ ਉਮੀਦਵਾਰ ਅਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਸਕੇ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।