ਬੰਦ ਕਰੋ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ

ਪ੍ਰਕਾਸ਼ਨ ਦੀ ਮਿਤੀ : 28/12/2021
DBEE

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ
ਪਲੇਸਮੈਂਟ ਕੈਂਪ ਦੌਰਾਨ 19 ਯੋਗ ਊਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ ਚੋਣ
ਤਰਨ ਤਾਰਨ, 23 ਦਸੰਬਰ :
ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਰੋਜ਼ਗਾਰ ਸਬੰਧੀ ਉਪਰਾਲਿਆਂ ਦੇ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ 75ਵੇਂ ਅਜ਼ਾਦੀ ਦਿਹਾੜੇ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਬੇਰੋਜ਼ਗਾਰਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਅੱਜ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ।
ਇਸ ਪਲੇਸਮੈਂਟ ਕੈਂਪ ਵਿੱਚ 62 ਉਮੀਦਵਾਰਾਂ ਨੇ ਭਾਗ ਲਿਆ, ਜਿੰਨ੍ਹਾਂ ਵਿੱਚੋਂ 19 ਯੋਗ ਊਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਚੋਣ ਕੀਤੀ ਗਈ, ਇਸ ਪਲੇਸਮੈਂਟ ਕੈਂਪ ਵਿਚ ਏਰੀਅਲ ਟੈਲੀਕਾੱਮ ਸਲਿਊਸ਼ਨਜ਼ ਕੰਪਨੀ, ਸੇਨ ਓਵਰਸੀਜ਼ ਪ੍ਰਾਈਵੇਟ ਲਿਮਟਿਡ, ਕਿਊਕਿਰ ਐੱਚ. ਆਰ. ਅਤੇ ਵਰਧਮਾਨ ਕੰਪਨੀ ਵੱਲੋ ਭਾਗ ਲਿਆ ਗਿਆ।
ਇਸ ਮੌਕੇ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜ਼ਗਾਰ ਅਧਿਕਾਰੀ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਚੱਲ ਰਹੀਆਂ ਟੇ੍ਰਨਿੰਗਾਂ ਬਾਰੇ ਦੱਸਿਆ ਇਸ ਤੋਂ ਇਲਾਵਾ ਸ਼੍ਰੀ ਮਨਜਿੰਦਰ ਸਿੰਘ, ਜ਼ਿਲ੍ਹਾ ਮੇਨੈਜਰ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ, ਤਰਨ ਤਾਰਨ ਵੱਲੋਂ ਸ਼ਾਮਲ ਹੋਏ ਉਮੀਦਵਾਰਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਦਿੱਤੇ ਜਾ ਰਹੇ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੇ ਨਾਲ ਹੀ ਸ਼੍ਰੀ ਭਗਤ ਸਿੰਘ, ਜਨਰਲ ਮੇਨੈਜਰ, ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ ਵੀ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋਏ ਅਤੇ ਉਹਨਾਂ ਵੱਲੋਂ ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਅਪਣਾਊਣ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰ ਵੱਲੋਂ ਚਲਾਇਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ ਗਿਆ।