ਜਿਲ੍ਹੇ ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜਿਲ੍ਹੇ ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਤਰਨ ਤਾਰਨ, 27 ਮਈ :
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਮਿਤੀ 13 ਸਤੰਬਰ 2025 ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੀਮਤੀ ਸ਼ਿਲਪਾ ਵਰਮਾ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਸਬੰਧੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਨੇ ਸਾਰੇ ਜੁਡੀਸ਼ੀਅਲ ਅਫ਼ਸਰ ਸਾਹਿਬਾਨਾ ਨੂੰ ਹਦਾਇਤ ਕੀਤੀ ਕਿ ਮਿਤੀ 13 ਸਤੰਬਰ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖੇ ਜਾਣ ਤਾਂ ਜੋ ਵੱਧ ਤੋਂ ਵੱਧ ਕੇਸਾ ਦਾ ਨਿਪਟਾਰਾ ਨੈਸ਼ਨਲ ਲੋਕ ਅਦਾਲਤ ਵਿੱਚ ਕੀਤਾ ਜਾ ਸਕੇ।
ਇਸ ਤੋਂ ਇਲਾਵਾਂ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੋਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ, ਤਾਂ ਜੋ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਅਦਾਲਤਾਂ ਵਿੱਚ ਲੰਬਤ ਪਏ ਹੋਣ, ਲੋਕ ਅਦਾਲਤ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਲਿਆਇਆ ਜਾ ਸਕਦਾ ਹੈ।
ਮਾਣਯੋਗ ਜੱਜ ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਾਰੀਆਂ ਕਚਹਿਰੀਆਂ/ਅਦਾਲਤਾਂ ਵਿੱਚ ਹਰ ਮਹੀਨੇ ਦੇ ਅਖੀਰਲੇ ਕੰਮਕਾਜੀ ਸ਼ਨੀਵਾਰ ਲੋਕ ਅਦਾਲਤ ਲਗਾਈ ਜਾਂਦੀ ਹੈ। ਇਸ ਦੇ ਨਾਲ-ਨਾਲ ਲੇਬਰ ਕੋਰਟ, ਉਪਭੋਗਤਾ ਕੋਰਟ ਵਿੱਚ ਹਰ ਮਹੀਨੇ ਦੇ ਅਖੀਰਲੇ ਸ਼ੁੱਕਰਵਾਰ ਲੋਕ ਅਦਾਲਤ ਲਗਾਈ ਜਾਂਦੀ ਹੈ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦਾ ਬਹੁਤ ਅਸਾਨ ਤਰੀਕਾ ਹੈ, ਜਿਵੇ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਦੇ ਚਾਹਵਾਨ ਵਿਅਕਤੀ ਸੰਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ। ਲੋਕ ਅਦਾਲਤ ਦੇ ਬਹੁਤ ਸਾਰੇ ਲਾਭ ਹਨ, ਜਿਵੇਂ ਕਿ ਇਸ ਦੇ ਫ਼ੈਸਲੇ ਨਾਲ ਧੰਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਇਸ ਦੇ ਫ਼ੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਨਾਲ ਧਿਰਾਂ ਵਿੱਚ ਦੁਸ਼ਮਣੀ ਘਟਦੀ ਹੈ ਅਤੇ ਧਿਰਾਂ ਵਿੱਚ ਭਾਈਚਾਰਾ ਵੱਧਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲੇ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।