ਜਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 3,43,488 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 3,43,488 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਉਨ੍ਹਾਂ ਦੱਸਿਆ ਕਿ 18 ਅਪ੍ਰੈਲ ਤੱਕ ਜ਼ਿਲੇ੍ਹ ਦੀਆਂ ਮੰਡੀਆਂ ’ਚ 3,71,260 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,43,488 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 93127 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 89225 ਮੀਟ੍ਰਿਕ ਟਨ, ਪਨਸਪ ਵੱਲੋਂ 80581 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 45491 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 31737 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਵਿੱਚੋਂ 16314 ਮੀਟ੍ਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਉਹਨਾਂ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ । ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ 309.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।