ਬੰਦ ਕਰੋ

ਜਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਹੀਨਾ ਦਸੰਬਰ, 2020 ਦੌਰਾਨ ਲਗਾਏ ਜਾਣਗੇ ਲੋਨ ਮੇਲੇ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 20/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਹੀਨਾ ਦਸੰਬਰ, 2020 ਦੌਰਾਨ ਲਗਾਏ ਜਾਣਗੇ ਲੋਨ ਮੇਲੇ-ਡਿਪਟੀ ਕਮਿਸ਼ਨਰ
ਵੱਖ-ਵੱਖ ਵਿਭਾਗਾਂ ਦੇ ਬੈਂਕਾਂ ਵਿੱਚ ਪਏ ਸਵੈ-ਰੋਜ਼ਗਾਰ ਦੇ ਪੈਂਡਿੰਗ ਕੇਸਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਨਿਪਟਾਉਣ ਦੀ ਜਿਲ੍ਹਾ ਲੀਡ ਮੈਨੇਜਰ ਨੂੰ ਕੀਤੀ ਹਦਾਇਤ
ਤਰਨ ਤਾਰਨ, 19 ਨਵੰਬਰ ;
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਮਹੀਨਾ ਦਸੰਬਰ, 2020 ਦੌਰਾਨ ਜਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਾਰ ਲੋਨ ਮੇਲੇ ਲਗਾਏ ਜਾਣਗੇ। ਇਸ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਉਦਯੋਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਨੂੰ 1200 ਲਾਭਪਾਤਰੀਆਂ ਨੂੰ ਸਵੈ-ਰੋਜਗਾਰ ਸਕੀਮਾਂ ਦਾ ਲਾਭ ਦੇਣ ਦਾ ਟੀਚਾ ਪ੍ਰਾਪਤ ਹੋਇਆ ਹੈ। ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਬੈਂਕਾਂ ਵਿੱਚ ਪਏ ਸਵੈ-ਰੋਜ਼ਗਾਰ ਦੇ ਪੈਂਡਿੰਗ ਕੇਸਾਂ ਨੂੰ ਵੀ ਪਹਿਲ ਦੇ ਅਧਾਰ ਤੇ ਨਿਪਟਾਉਣ ਦੀ ਜਿਲ੍ਹਾ ਲੀਡ ਮੈਨੇਜਰ ਨੂੰ ਹਦਾਇਤ ਕੀਤੀ ਗਈ।
ਸ਼੍ਰੀ ਪ੍ਰੀਤਮ ਸਿੰਘ, ਜਿਲ੍ਹਾ ਲੀਡ ਮੈਨੇਜਰ, ਵਲੋਂ ਦੱਸਿਆ ਗਿਆ ਕਿ ਅਪਰੈਲ-2020 ਤੋਂ ਅਕਤੂਬਰ-2020 ਤੱਕ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ 3139 ਲਾਭਪਾਤਰੀਆਂ ਨੂੰ 39.07 ਕਰੋੜ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ, ਤਰਨ ਤਾਰਨ ਵਲੋਂ ਜਿਲ੍ਹੇ ਵਿੱਚ ਹੁਨਰ ਵਿਕਾਸ ਦੇ ਚੱਲ ਰਹੇ ਸ਼ਾਰਟ ਟਰਮ ਕੋਰਸਾਂ ਅਤੇ ਸਕੀਮ ਸਬੰਧੀ ਜਾਣਕਾਰੀ ਦਰਸਾਉਂਦੀ ਹੋਈ ਪੀ. ਪੀ. ਟੀ. ਵੀ ਦਿਖਾਈ ਗਈ। ਸ਼੍ਰੀ ਮਨਜਿੰਦਰ ਸਿੰਘ, ਬਲਾਕ ਮਿਸ਼ਨ ਮੈਨੇਜਰ, ਵਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ ਪ੍ਰਸ਼ਾਮ ਮੰਤਰੀ ਕੌਸ਼ਲ ਵਿਕਾਸ ਯੋਜਨਾ-3.0 ਜਲਦ ਹੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਉਦਯੋਗਾਂ/ਸਰਵਿਸ ਸੈਕਟਰ ਦੀ ਮੰਗ ਅਨੁਸਾਰ ਨਵੇਂ ਕੋਰਸ ਸ਼ੁਰੂ ਕੀਤੇ ਜਾਣੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਉਦਯੋਗਿਕ ਐਸੋਸੀਏਸ਼ਨ ਦੇ ਨੁਮਾਇੰਦਿਆਂ, ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਅਤੇ ਬਲਾਕ ਮਿਸ਼ਨ ਮੈਨੇਜਰ, ਪੀ. ਐੱਸ. ਡੀ. ਐੱਮ. ਨੂੰ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਸਕਿੱਲ ਕੋਰਸਾਂ ਦੀ ਸੂਚੀ ਤਿਆਰ  ਹਦਾਇਤ ਕੀਤੀ ਗਈ।
ਸ਼੍ਰੀ ਸੰਜੀਵ ਕੁਮਾਰ, ਜਿਲ੍ਹਾ ਰੋਜਗਾਰ ਅਫਸਰ, ਵਲੋਂ  ਦੱਸਿਆ ਗਿਆ ਕਿ ਸਵੈ-ਰੋਜ਼ਗਾਰ ਦੇ ਚਾਹਵਾਨ ਉਮੀਦਵਾਰ ਆਪਣੇ ਵੇਰਵੇ ਬਿਊਰੋ ਦੇ ਲਿੰਕ Self Employment Loan Registration Form  ‘ਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਵਲੋਂ ਉਮੀਦਵਾਰਾਂ ਨੂੰ ਲੋਨ ਮੇਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਤਰਨ ਤਾਰਨ, ਸ਼੍ਰੀ ਸੰਜੀਵ ਕੁਮਾਰ ਜਿਲ੍ਹਾ ਰੋਜ਼ਗਾਰ ਅਫਸਰ, ਸ਼੍ਰੀ ਬਲਵਿੰਦਰਪਾਲ ਸਿੰਘ ਜੀ. ਐਮ. ਡੀ. ਆਈ. ਸੀ., ਸ਼੍ਰੀ ਪ੍ਰੀਤਮ ਸਿੰਘ, ਜਿਲ੍ਹਾ ਲੀਡ ਮੈਨੇਜਰ, ਸ਼੍ਰੀ ਅਵਤਾਰ ਸਿੰਘ ਤਨੇਜਾ, ਪ੍ਰਧਾਨ ਰਾਈਸ ਸ਼ੈਲਰ ਐਸੋਸੀਏਸ਼ਨ, ਤਰਨ ਤਾਰਨ, ਸ਼੍ਰੀ ਗੁਰਬਿੰਦਰ ਸਿੰਘ ਖਾਲਸਾ, ਫੋਕਲ ਪੁਆਇੰਟ ਐਸੋਸੀਏਸ਼ਨ  ਅਤੇ ਹੋਰ ਅਧਿਕਾਰੀ ਸ਼ਾਮਿਲ ਸਨ।