ਬੰਦ ਕਰੋ

ਡਿਊਟੀ ਸਮੇਂ ਦੌਰਾਨ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਗੈਰ ਹਾਜ਼ਰੀਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਊਟੀ ਸਮੇਂ ਦੌਰਾਨ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਗੈਰ ਹਾਜ਼ਰੀਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਕਮਿਊਨਿਟੀ ਹੈੱਲਥ ਸੈਂਟਰ ਅਤੇ ਓਟ ਕਲੀਨਿਕ ਖੇਮਕਰਨ ਦੀ ਅਚਨਚੇਤੀ ਚੈਕਿੰਗ
ਤਰਨ ਤਾਰਨ, 17 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਕਮਿਊਨਿਟੀ ਹੈੱਲਥ ਸੈਂਟਰ ਅਤੇ ਓਟ ਕਲੀਨਿਕ ਖੇਮਕਰਨ ਦੀ ਅਚਨਚੇਤੀ ਚੈਕਿੰਗ ਕੀਤੀ ਗਈ।ਇਸ ਦੌਰਾਨ ਕਈ ਡਾਕਟਰ ਤੇ ਮੈਡੀਕਲ ਸਟਾਫ਼ ਗੈਰਹਾਜ਼ਰ ਪਾਇਆ ਗਿਆ, ਜਿੰਨ੍ਹਾਂ ਵਿਰੁੱਧ ਸਖਤ ਕਾਰਵਈ ਕਰਨ ਲਈ ਵਿਭਾਗ ਨੂੰ ਲਿਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਡਾ. ਰਿਧਮ (ਡੈਂਟਲ), ਡਾ. ਕਰਨਵੀਰ ਸਿੰਘ, ਡਾ. ਦੀਪਕ ਮਦੋਹਰ, ਡਾ. ਰਜਿੰਦਰ ਕੁਮਾਰ, ਡਾ. ਰੋਬਿਨਜੀਤ ਸਿੰਘ ਅਤੇ ਡਾ. ਆਰ. ਕੌਰ ਗੈਰ ਹਾਜ਼ਰ ਪਾਏ ਗਏ।ਇਸ ਤੋਂ ਇਲਾਵਾ ਓਟ ਸੈਂਟਰ ਦੀ ਚੈਕਿੰਗ ਦੌਰਾਨ ਸ਼੍ਰੀਮਤੀ ਪਲਵਿੰਦਰ ਕੌਰ ਸ੍ਰੀ ਤੇ ਜੁਗਰਾਜ ਸਿੰਘ ਅਤੇ ਫਾਰਮਾਸਿਸਟ ਸ੍ਰੀ ਕੁਲਵਿੰਦਰ ਸਿੰਘ ਤੇ ਫਾਰਮਾਸਿਸਟ ਵਰਿੰਦਰਪਾਲ ਸਿੰਘ ਗੈਰਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਸਰਕਾਰੀ ਅਦਾਰਿਆਂ ਵਿੱਚ ਡਿਊਟੀ ਸਮੇਂ ਦੌਰਾਨ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਗੈਰ ਹਾਜ਼ਰੀਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਡਿਊਟੀ ਸਮੇਂ ਵਿੱਚ ਗੈਰ ਹਾਜ਼ਰ ਰਹਿਣ ਵਾਲੇ ਡਾਕਟਰਾਂ ਤੇ ਮੈਡੀਕਲ ਸਟਾਫ਼ ਵਿਰੁੱਧ ਸਖਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।