ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ
ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਿਆਂ, ਸਵਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਮੂਲ ਸੰਦੇਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ
ਤਰਨ ਤਾਰਨ, 26 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਅਗਵਾਈ ਹੇਠ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਿਆਂ, ਸਵਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਮੂਲ ਸੰਦੇਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ “ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਨੀਂਹ ਹੈ। ਇਹ ਸਿਰਫ ਇੱਕ ਦਸਤਾਵੇਜ਼ ਨਹੀਂ, ਸਗੋਂ ਹਰ ਇੱਕ ਨਾਗਰਿਕ ਲਈ ਮਾਰਗਦਰਸ਼ਕ ਹੈ। ਸੰਵਿਧਾਨ ਦਿਵਸ ਮਨਾਉਣ ਨਾਲ ਸਾਨੂੰ ਆਪਣੇ ਕਰਤੱਵਾਂ ਅਤੇ ਜ਼ਿੰਮੇਵਾਰੀਆਂ ਦੀ ਯਾਦ ਦਿਲਾਈ ਜਾਂਦੀ ਹੈ।”
ਉਹਨਾਂ ਦੱਸਿਆ ਕਿ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਦਵਾਈ ਤੇ ਸਾਡੇ ਸੰਵਿਧਾਨ ਘਾੜਿਆ ਨੇ 26 ਨਵੰਬਰ, 1949 ਨੂੰ ਭਾਰਤ ਦਾ ਵਿਸਥਾਰ ਸੰਵਿਧਾਨ ਅਪਣਾਇਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਤੇ ਫਰਜ਼ਾ ਨੂੰ ਸਮਝ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਦਾ ਮੁੱਖ ਮਕਸਦ ਦੇਸ਼ ਦੇ ਹਰ ਨਾਗਰਿਕ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਆਜ਼ਾਦੀ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਸਾਡਾ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਤੇ ਆਪਣੇ ਫਰਜਾਂ ਪ੍ਰਤੀ ਸੁਚੇਤ ਹੋ ਕੇ ਹਰ ਨਾਗਰਿਕ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਹੈ।