ਬੰਦ ਕਰੋ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਤਹਿਤ ਪ੍ਰਸ਼ਾਨਿਕ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਟ੍ਰੇਨਿੰਗ

ਪ੍ਰਕਾਸ਼ਨ ਦੀ ਮਿਤੀ : 28/05/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਤਹਿਤ ਪ੍ਰਸ਼ਾਨਿਕ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਟ੍ਰੇਨਿੰਗ
ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਕਰਵਾਈ ਗਈ ਮੌਕ ਡਰਿੱਲ
ਤਰਨ ਤਾਰਨ, 28 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਅੱਜ ਮੀਟਿੰਗ ਹਾਲ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਖੇ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਤਹਿਤ ਪ੍ਰਸਾਸ਼ਨਿਕ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਟ੍ਰੇਨਿੰਗ ਡਾ. ਪਰਮਜੀਤ ਸਿੰਘ ਡਾਇਟਰੈਕਟਰ ਖੇਤਰੀ ਖੋਜ ਕੇਂਦਰ, ਪੀ. ਏ. ਯੂ. ਕਪੂਰਥਲਾ ਵੱਲੋਂ ਕਰਵਾਈ ਗਈ।
ਇਸ ਮੀਟਿੰਗ ਵਿੱਚ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀਮਤੀ ਪਰਮਜੀਤ ਕੌਰ ਏ. ਡੀ. ਸੀ. ਵਿਕਾਸ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਡਾ. ਪਰਮਜੀਤ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ, ਪੀ. ਏ. ਯੂ. ਕਪੂਰਥਲਾ ਨੇ ਟਿੱਡੀ ਦਲ ਦੇ ਜੀਵਨ ਚੱਕਰ, ਪ੍ਰਜਨਣ ਕਿਰਿਆ, ਭਾਰਤ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਵਿੱਚ ਟ੍ਰੇਨਿੰਗ ਦਿੱਤੀ।
ਇਸ ਟਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਿੱਡੀ ਦਲ ਦੇ ਹਮਲੇ ਨੂੰ ਬਿਲਕੁੱਲ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਇਸ ਦੇ ਕੰਟਰੋਲ ਲਈ ਜੋ ਟੀਮਾਂ ਬਣਾਇਆ ਗਈਆ ਹਨ, ਉਹ ਆਪਣੇ ਟਰੈਕਟਰ ਵਾਲੇ ਸਪਰੇ ਪੰਪਾਂ, ਸਪਰੇ ਲਈ ਦਵਾਈ ਅਤੇ ਫਾਇਰ ਬ੍ਰਿਗੇਡਾਂ ਸਮੇਤ ਹਮੇਸ਼ਾ ਤਿਆਰ ਰਹਿਣ।
ਮੁੱਖ ਖੇਤੀਬਾੜੀ ਅਫਸਰ ਸ੍ਰੀ ਕੁਲਜੀਤ ਸਿੰਘ ਸੈਣੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਆਪਦਾ ਨਾਲ ਨਜਿੱਠਣ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ।ਇਸ ਲਈ ਜਿਹੜੇ ਅਧਿਕਾਰੀਆਂ ਦੀ ਟੀਮਵਾਰ ਡਿਊਟੀ ਲਗਾਈ ਗਈ ਹੈ, ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।
ਟਰੇਨਿੰਗ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਹਾਜ਼ਰੀ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਟਿੱਡੀ ਦਲ ਦੇ ਹਮਲੇ ਨੂੰ ਕੰਟਰੋਲ ਕਰਨ ਲਈ ਫਾਇਰ ਬ੍ਰਿਗੇਡ ਅਤੇ ਟਰੈਕਟਰ ਵਾਲੇ ਪੰਪਾਂ ਨਾਲ ਮੌਕ ਡਰਿੱਲ ਵੀ ਕੀਤੀ ਗਈ। ਇਸ ਮੌਕ ਡਰਿੱਲ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
————