ਬੰਦ ਕਰੋ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਦੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ  ਕਮੇਟੀ ਦੀ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 14/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਦੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ  ਕਮੇਟੀ ਦੀ ਮੀਟਿੰਗ

ਤਰਨ ਤਾਰਨ 14 ਜਨਵਰੀ

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਦੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ  ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸਕੀਮ ਦਾ ਲਾਭ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ।

 ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਨੂੰ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ। ਓਹਨਾ ਵੱਲੋਂ ਮੀਟਿੰਗ ਵਿੱਚ ਹਾਜਰ ਤਕਨੀਕੀ ਅਦਾਰਿਆਂ ਦੇ ਮੁਖੀਆਂ ਨੂੰ ਵੀ ਕਿਹਾ ਗਿਆ ਕਿ ਉਹ ਆਪਣੇ ਆਪਣੇ ਅਦਾਰਿਆਂ ਵਿਚ ਪੜ੍ਹਦੇ ਅਤੇ ਪਾਸ ਆਊਟ ਨੌਜਵਾਨ ਤੱਕ ਇਸ ਸਕੀਮ ਦੀ ਜਾਣਕਾਰੀ ਪਹੁੰਚਾਉਣ ਤਾਂ ਜੋ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਸਿਰਜੇ ਜਾ ਸਕਣ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਹ ਸਕੀਮ ਭਾਰਤ ਸਰਕਾਰ ਵੱਲੋਂ ਨਵੇਂ ਉਦਯੋਗ ਸਥਾਪਿਤ ਕਰਨ ਲਈ ਚਲਾਈ ਜਾ ਰਹੀ ਹੈ ਅਤੇ ਇਸ ਸਕੀਮ ਅਧੀਨ ਨਿਰਮਾਣ (Manufacturing) ਖੇਤਰ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਲਈ 50 ਲੱਖ ਰੁਪਏ ਤੱਕ ਅਤੇ ਸਰਵਿਸ ਖੇਤਰ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਲਈ 20 ਲੱਖ ਰੁਪਏ ਤੱਕ ਦੇ ਪ੍ਰੋਜੈਕਟ ਉੱਪਰ 15 ਤੋਂ 35 ਫ਼ੀਸਦੀ ਸਬਸਿਡੀ ਸਮੇਤ ਕਰਜੇ ਦੀ ਸਹੂਲਤ ਹੈ। ਇਸ ਸਕੀਮ ਅਧੀਨ ਪਰਿਵਾਰ (ਪਤੀ-ਪਤਨੀ) ਵਿਚੋਂ ਇਕ ਵਿਅਕਤੀ ਹੀ ਲਾਭ ਲੈ ਸਕਦਾ ਹੈ।

ਇਸ ਸਕੀਮ ਲਈ ਲਾਭਪਾਤਰੀ https://www.kviconline.gov.in/pmegpeportal ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਮੀਟਿੰਗ ਵਿੱਚ ਸ਼੍ਰੀ ਮਾਨਵਪ੍ਰੀਤ ਸਿੰਘ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ,ਸ਼੍ਰੀ ਕੰਵਲ ਕੁਮਾਰ ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ, ਡਾ. ਨਵਨੀਤ ਵਾਲੀਆ ਪ੍ਰਿੰਸੀਪਲ ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ ਸਮੇਤ ਬੈਂਕਾਂ ਦੇ ਡੀ.ਸੀ.ਓ/ਮੈਨੇਜਰ ਹਾਜਰ ਸਨ।