ਬੰਦ ਕਰੋ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 15/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ
ਮਹੀਨਾ ਦਸੰਬਰ, 2023 ਵਿੱਚ 277 ਪ੍ਰਾਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ ਕੀਤੀ ਗਈ ਵਿਜ਼ਟ
ਤਰਨ ਤਾਰਨ, 10 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹੀਨਾਵਾਰ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਸ਼੍ਰੀ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹੀਨਾ ਦਸੰਬਰ, 2023 ਵਿੱਚ 277 ਪ੍ਰਾਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ ਵਿਜ਼ਟ ਕੀਤੀ ਗਈ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਰਜ਼ਿਸਟ੍ਰੇਸ਼ਨ ਸਮੇਂ 61 ਪ੍ਰਾਰਥੀਆਂ ਨੂੰ ਯੋਗ ਅਗਵਾਈ ਦਿੱਤੀ ਗਈ ਅਤੇ 89 ਪ੍ਰਾਰਥੀਆਂ ਨੂੰ ਵਿਅਕਤੀਗਤ ਅਗਵਾਈ ‘ਤੇ 752 ਪ੍ਰਾਰਥੀਆਂ ਨੂੰ ਕੈਰੀਅਰ ਕੌਂਸਲਿੰਗ ਦਿੱਤੀ ਗਈ। ਇਸ ਤੋਂ ਇਲਾਵਾ ਸਿਵਲ ਸਰਵਿਸਜ਼ ਦੀ ਤਿਆਰੀ ਲਈ ਸਕੂਲਾਂ ਦੇ 45 ਵਿਦਆਰਥੀਆਂ ਨੂੰ ਲੈਕਚਰ ਰਾਹੀਂ ਯੋਗ ਅਗਵਾਈ ਦਿੱਤੀ ਗਈ।
ਉਹਨਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਦਸੰਬਰ ਮਹੀਨੇ ਵਿੱਚ 02 ਪਲੈਸਮੇਟ ਕੈਂਪ ਲਗਾਏ ਗਏ ਅਤੇ 01 ਸਵੈ-ਰੋਜ਼ਗਾਰ ਕੈਂਪ ਲਗਾਇਆ ਗਿਆ, ਜਿਸ ਵਿੱਚ 72 ਪ੍ਰਾਰਥੀਆਂ ਦੀ ਚੌਣ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ ਕੀਤੀ ਗਈ ਤੇ 12 ਪ੍ਰਾਰਥੀਆ ਦੇ ਸਵੈ-ਰੋਜ਼ਗਾਰ ਲਈ ਫਾਰਮ ਭਰਵਾਏ ਗਏ।