ਡਿਪਟੀ ਕਮਿਸ਼ਨਰ ਨੇ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨਾ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨਾ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼
ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਨਿਰੰਤਰ ਜਾਰੀ
ਤਰਨ ਤਾਰਨ, 23 ਅਪ੍ਰੈਲ :
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਕਰਨ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਮੰਡੀਆਂ ਹੋਰ ਆਉਣ ਵਾਲੀ ਕਣਕ ਲਈ ਜਗ੍ਹਾ ਦੀ ਕੋਈ ਦਿੱਕਤ ਨਾ ਆਵੇ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ ਹੁਣ ਤੱਕ 81,957 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਨਿਰੰਤਰ ਜਾਰੀ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨਾ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,36,300 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,22,975 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 683 ਕਰੋੜ 39 ਲੱਖ ਰੁਪਏ ਦੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,22,975 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,39,566 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,33,160 ਮੀਟ੍ਰਿਕ ਟਨ, ਪਨਸਪ ਵੱਲੋਂ 1,19,347 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 76,753 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 48,416 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।