ਬੰਦ ਕਰੋ

ਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ

ਪ੍ਰਕਾਸ਼ਨ ਦੀ ਮਿਤੀ : 02/09/2019
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ
ਵੋਟਰਾਂ ਨੰੂ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਜਾਂਚ ਦੀ ਕੀਤੀ ਅਪੀਲ
ਤਰਨ ਤਾਰਨ, 2 ਸਤੰਬਰ :
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ) ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਵੋਟਰ ਹੈਲਪਲਾਈਨ ਮੋਬਾਇਲ ਐਪ www.NVSP.in ਜਾਂ 1950 ’ਤੇ ਕਾਲ ਕਰਕੇ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਜਾਣਕਾਰੀ ਲਈ ਪਤਾ ਕਰ ਸਕਦੇ ਹਨ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ  ਕਰਦਿਆਂ ਜਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਪੋ੍ਰਗਰਾਮ ਤਹਿਤ ਵੋਟਰ ਆਪ ਹੀ ਆਪਣੀ ਵੋਟਰ ਕਾਰਡ ਦੇ ਦਰਜ ਹੋਏ ਵੇਰਵਿਆਂ ਨੰੂ ਦੇਖ ਸਕਦਾ ਹੈ ਅਤੇ ਜੇ ਕੋਈ ਵੇਰਵਾ ਗਲਤ ਹੈ ਤਾਂ ਉਸ ਨੰੂ ਸਹੀ ਕਰਵਾ ਸਕਦਾ ਹੈ। 
ਉਨ੍ਹਾਂ ਕਿਹਾ ਕਿ ਵੋਟਰ www.NVSP.in ’ਤੇ ਚੈੱਕ ਕਰ ਸਕਦਾ ਹੈ ਅਤੇ ਲੋੜੀਂਦੀ ਰਜਿਸਟਰੇਸ਼ਨ ਚੋਣ ਕਮਿਸ਼ਨ ਦੀ ਵੋਟਰ ਹੈਲਪਲਾਈਨ ਮੋਬਾਇਲ ਐਪ ’ਤੇ ਕਰ ਸਕਦਾ ਹੈ। ਵੋਟਰ ਵੇਰਵਿਆਂ ਦੀ ਜਾਂਚ ਕਰਨ ਲਈ ਵੋਟਰ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਕੋਈ ਵੀ ਵੋਟਰ ਫੋਟੋ ਵੋਟਰ ਸੂਚੀ ਵਿੱਚ ਭਾਰਤੀ ਪਾਸਪੋਰਟ, ਡਰਾਇਵਿੰਗ ਲਾਇਸੰਸ, ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਕੋਈ ਹੋਰ ਦਸਤਾਵੇਜ ਜੋ ਚੋਣ ਕਮਿਸ਼ਨ ਵਲੋਂ ਪ੍ਰਮਾਣਿਤ ਕੀਤਾ ਗਿਆ ਹੈ ਦਿਖਾ ਕੇ ਫੋਟੋ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾ ਸਕਦਾ ਹੈ।ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਨਾਲ ਵੋਟਰ ਸੂਚੀ ਵਿੱਚ ਕਾਫੀ ਸੁਧਾਰ ਆਵੇਗਾ ਅਤੇ ਸਪੈਸ਼ਲ ਸਮਰੀ ਰਵੀਜ਼ਨ 2020 ਦੌਰਾਨ ਹਰੇਕ ਯੋਗ ਵੋਟਰ ਰਜਿਸਟਰਡ ਕਰਵਾ ਸਕਦਾ ਹੈ। 
ਉਨ੍ਹਾਂ ਦੱਸਿਆ ਕੇ ਬੂਥ ਲੈਵਲ ਅਫ਼ਸਰਾਂ ਵਲੋਂ 30 ਸਤੰਬਰ ਤੱਕ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀਆਂ ਸਬੰਧੀ ਦਿੱਤੀ ਗਈ ਜਾਣਕਾਰੀ ਨੂੰ ਤਸਦੀਕ ਕੀਤਾ ਜਾਵੇਗਾ ਅਤੇ ਨਾਗਰਿਕਾਂ ਪਾਸੋਂ ਫੋੋਟੋ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ, ਮਰ ਚੁੱਕੇ ਅਤੇ ਦੂਸਰੀ ਜਗ੍ਹਾ ਤਬਦੀਲ ਹੋ ਚੁੱਕੇ ਵੋਟਰਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀਆਂ, ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਅਤੇ ਵੋਟਰ ਸੂਚੀਆਂ ਦੀ ਵੰਡ, ਪੋਲਿੰਗ ਸਟੇਸ਼ਨਾਂ ਦੀਆਂ ਥਾਵਾਂ, ਪੋਲਿੰਗ ਸਟੇਸ਼ਨਾਂ ਦੇ ਨਜਾਰੀ ਨਕਸ਼ਿਆਂ ਨੂੰ ਤਿਆਰ ਕਰਨਾ ਤੋਂ ਇਲਾਵਾ ਵੋਟਰ ਸੂਚੀਆਂ ਦੀ ਅਨੁਪੂਰਕ ਪ੍ਰਕਾਸ਼ਨਾ ਸਬੰਧੀ ਗਤੀਵਿਧੀਆਂ ਮੁਕੰਮਲ ਕੀਤੀਆਂ ਜਾਣਗੀਆਂ।
  ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ ਅਤੇ ਇਤਰਾਜ਼, ਦਾਅਵਿਆਂ ਦੇ ਨਿਪਟਾਰੇ, ਡਾਟਾ ਐਂਟਰੀ ਅਤੇ ਫੋਟੋ ਵੋਟਰ ਸੂਚੀਆਂ ਦੀ ਅਨੁਪੂਰਕ ਸੂਚੀਆਂ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਪਹਿਲੀ ਜਨਵਰੀ 2020 ਨੂੰ ਕਰਵਾਉਣ ਸਬੰਧੀ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ।
 ——————-