ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾਂ ਦੇ ਕੇਸਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਦੇ ਆਦੇਸ਼

ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾਂ ਦੇ ਕੇਸਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਦੇ ਆਦੇਸ਼
ਤਰਨ ਤਾਰਨ, 24 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕੋਵਿਡ-19 ਮਹਾਂਮਾਰੀ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਰੁਪਏ ਦੀ ਵਿੱਤੀ ਸਹਾਇਤਾਂ ਦੇ ਕੇਸਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ।
ਉਨਾਂ ਕਿਹਾ ਕਿ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਜਿੰਨ੍ਹਾਂ ਵਿਅਕਤੀਆਂ ਦੀ ਕੋਵਿਡ-19 ਮਹਾਂਮਾਰੀ ਕਾਰਨ ਮੌਤ ਹੋ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਦੱਸਿਆ ਕਿ ਮੁਆਵਜ਼ਾ ਪ੍ਰਾਪਤ ਕਰਨ ਲਈ ਮ੍ਰਿਤਕ ਦੇ ਕਾਨੂੰਨੀ ਵਾਰਿਸ ਆਪਣੀ ਪ੍ਰਤੀਬੇਨਤੀ ਨਿਰਧਾਰਤ ਅਰਜ਼ੀ ਫਾਰਮ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਵਿਖੇ ਕਮਰਾ ਨੰਬਰ 06 ਵਿੱਚ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਬਿਨੈਕਾਰ ਲਈ ਬਿਨੈਪੱਤਰ ਦੇ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਤਸਦੀਕਸ਼ੁਦਾ ਕਾਪੀ, ਕਲੇਮ ਕਰਤਾ ਦਾ ਪਛਾਣ ਪੱਤਰ ਦੀ ਕਾਪੀ, ਕਲੇਮ ਕਰਨ ਵਾਲੇ ਅਤੇ ਮ੍ਰਿਤਕ ਵਿਅਕਤੀ ਦੇ ਰਿਸ਼ਤੇ ਸਬੰਧੀ ਪਛਾਣ ਪੱਤਰ ਦੀ ਕਾਪੀ, ਕੋਵਿਡ-19 ਦੇ ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ ਤਾਂ ਮੌਤ ਦਾ ਕਾਰਨ ਦਰਸਾਉਂਦਾ ਮੈਡੀਕਲ ਸਰਟੀਫਿਕੇਟ, ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਕੀਤਾ ਬੈਂਕ ਚੈੱਕ, ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਦੇਣਾ ਲਾਜ਼ਮੀ ਹੈ।