ਡਿਪਟੀ ਕਮਿਸ਼ਨਰ ਵੱਲੋਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਦੀ ਅਪੀਲ
Publish Date : 12/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਦੀ ਅਪੀਲ
ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ
ਤਰਨ ਤਾਰਨ, 11 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਆਪਣੇ ਘਰ ਵਿਚ ਹੀ ਰਹਿ ਕੇ ਮਨਾਇਆ ਜਾਵੇ। ਉਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ’ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਆਪਸੀ ਦੂਰੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ, 2020 ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਿਸੇ ਤਰਾਂ ਦਾ ਕੋਈ ਸਰਕਾਰੀ ਸਮਾਗਮ ਨਹੀਂ ਕਰਵਾਇਆ ਜਾ ਰਿਹਾ।ਉਨਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰਾਂ ਦਾ ਇਕੱਠ ਨਾ ਕਰਨ ’ਤੇ ਲਗਾਈ ਗਈ ਰੋਕ ਨੂੰ ਮੁੱਖ ਰੱਖਦਿਆ ਲਿਆ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਸ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ।ਉਨਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਗਈਆਂ ਹਨ।ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਹਾਂਮਾਰੀ ਖਿਲਾਫ਼ ਵਿੱਢੀ ਗਈ ਜੰਗ ਨੂੰ ਜਿੱਤਣ ਵਿੱਚ ਆਪਣਾ ਸਹਿਯੋਗ ਦੇਣ ਅਤੇ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ।
————-