ਬੰਦ ਕਰੋ

ਡਿਪਟੀ ਕਮਿਸ਼ਨਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰਜਿਸਟ੍ਰੇਸ਼ਨ, ਪਲੇਸਮੈਂਟ, ਸਵੈ-ਰੋਜਗਾਰ ਅਤੇ ਕਾਊਂਸਲਿੰਗ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 12/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰਜਿਸਟ੍ਰੇਸ਼ਨ, ਪਲੇਸਮੈਂਟ, ਸਵੈ-ਰੋਜਗਾਰ ਅਤੇ ਕਾਊਂਸਲਿੰਗ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 12 ਜੂਨ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸਨਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰਜਿਸਟ੍ਰੇਸ਼ਨ, ਪਲੇਸਮੈਂਟ, ਸਵੈ-ਰੋਜਗਾਰ ਅਤੇ ਕਾਊਂਸਲਿੰਗ ਸਬੰਧੀ ਦਿੱਤੇ ਗਏ ਟੀਚਿਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਉਹਨਾਂ ਕੋਵਿਡ-19 ਮਹਾਂਮਾਰੀ ਦੌਰਾਨ ਟੀਚਿਆਂ ਦੀ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਨੂੰ ਸਬ ਡਵੀਜਨ ਤਰਨ ਤਾਰਨ ਅਤੇ ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਨੂੰ ਸਬ ਡਵੀਜ਼ਨ ਖਡੂਰ ਸਾਹਿਬ ਦਾ ਓਵਰਆਲ ਇੰਚਾਰਜ ਲਗਾਇਆ ਗਿਆ।
ਡਿਪਟੀ ਕਮਿਸ਼ਨਰ ਵੱਲੋ ਹਰ ਰੋਜ਼ 50 ਬੇਰੁਜ਼ਗਾਰ ਉਮੀਦਵਾਰਾਂ ਨੂੰ ਬੁਲਾਉਣ ਲਈ ਕਿਹਾ ਗਿਆ। ਉਹਨਾਂ ਵੱਲੋ ਸਮਾਜਿਕ ਦੂਰੀ, ਸੈਨੀਟਾਈਜੇਸ਼ਨ ਅਤੇ ਸਰਕਾਰ ਅਤੇ ਸਿਹਤ ਵਿਭਾਗ ਵੱਲੋ ਕੋਵਿਡ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਸਬੰਧੀ ਵੀ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ।
ਸਵੈ-ਰੋਜਗਾਰ ਸਬੰਧੀ ਡਿਪਟੀ ਕਮਿਸ਼ਨਰ ਵਲਂੋ ਜਿਲ੍ਹਾ ਲੀਡ ਮੈਨੇਜਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸਵੈ-ਰੋਜਗਾਰ ਸਬੰਧੀ ਅਰਜੀਆਂ ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਅਤੇ ਸਵੈ-ਰੋਜਗਾਰ ਸਬੰਧੀ ਸਾਰੇ ਕੇਸ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਭੇਜਣ ਦੀ ਵੀ ਹਦਾਇਤ ਕੀਤੀ ਗਈ। ਉਹਨਾਂ ਮੁੱਖ ਖੇਤੀਬਾੜੀ ਅਫਸਰ, ਜਿਲ੍ਹਾ ਫੂਡ ਸਪਲਾਈ ਕੰਟਰੋਲਰ ਅਤੇ ਲੋਕ ਨਿਰਮਾਣ ਵਿਭਾਗ ਨੂੰ ਲੇਬਰ ਦੀ ਜ਼ਰੂਰਤ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅਤੇ ਸਹਾਇਕ ਲੇਬਰ ਕਮਿਸ਼ਨਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ।
ਮੀਟਿੰਗ ਦੌਰਾਨ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਰਜਨੀਸ਼ ਅਰੋੜਾ ਐਸ. ਡੀ. ਐਮ ਤਰਨ ਤਾਰਨ, ਸ੍ਰੀ ਰਜੇਸ਼ ਸ਼ਰਮਾ ਐਸ. ਡੀ. ਐਮ ਖਡੂਰ ਸਾਹਿਬ, ਸ੍ਰੀ ਅਮਨਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜਨਰਲ), ਸ੍ਰੀ ਸੰਜੀਵ ਕੁਮਾਰ ਜਿਲ਼੍ਹਾ ਰੋਜਗਾਰ ਅਫਸਰ, ਸ੍ਰੀ ਪ੍ਰੀਤਮ ਸਿੰਘ ਜਿਲ੍ਹਾ ਮੈਨੇਜਰ, ਡੀ. ਐਫ. ਐਸ. ਸੀ. ਸ੍ਰੀਮਤੀ ਕਿਮੀ ਵਨੀਤ ਕੌਰ ਸੇਠੀ, ਜਨਰਲ ਮੈਨਜਰ, ਜ਼ਿਲ੍ਹਾ ਉਦਯੋਗ ਕੇਂਦਰ, ਸਹਾਇਕ ਲੇਬਰ ਕਮਿਸ਼ਨਰ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ।
————-