ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੀਆਂ ਖਿਡਾਰਨਾਂ ਨੂੰ ਤਕਸੀਮ ਕੀਤੀਆਂ ਗਈਆਂ ਸਪੋਰਟਸ ਕਿੱਟਾਂ
ਪ੍ਰਕਾਸ਼ਨ ਦੀ ਮਿਤੀ : 20/12/2022
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੀਆਂ ਖਿਡਾਰਨਾਂ ਨੂੰ ਤਕਸੀਮ ਕੀਤੀਆਂ ਗਈਆਂ ਸਪੋਰਟਸ ਕਿੱਟਾਂ
ਤਰਨ ਤਾਰਨ, 19 ਦਸੰਬਰ :
ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋ ਭੇਜੀਆਂ ਗਈਆਂ 49 ਸਪੋਰਟਸ ਕਿੱਟਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਆਈ ਏ ਐੱਸ ਵੱਲੋਂ ਸਕੂਲ ਦੀਆਂ ਖਿਡਾਰਨਾਂ ਨੂੰ ਤਕਸੀਮ ਕੀਤੀਆਂ ਗਈਆਂ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਜਿਲ੍ਹੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।
ਉਹਨਾਂ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਭਾਗ ਲੈਣ ।
ਜ਼ਿਕਰਯੋਗ ਹੈ ਕਿ ਸਕੂਲ ਵਿੱਚ ਹਾਕੀ,ਜੁੱਡੋ, ਤੇ ਅਥਲੈਟਿਕਸ ਦੇ ਵਿੰਗ ਚੱਲ ਰਹੇ ਹਨ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਤਨਾਮ ਸਿੰਘ ਬਾਠ, ਉਪ ਜ਼ਿਲਾ ਸਿੱਖਿਆ ਸੈਕੰਡਰੀ ਸਿੱਖਿਆ ਅਫਸਰ ਸ੍ਰ ਗੁਰਬਚਨ ਸਿੰਘ, ਡੀ. ਪੀ. ਆਰ. ਓ. ਅਵਤਾਰ ਸਿੰਘ ਧਾਲੀਵਾਲ , ਸਕੂਲ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ, ਪੀ.ਟੀ ਆਈ ਸੁਖਜੀਤ ਕੌਰ, ਦਵਿੰਦਰ ਕੌਰ, ਤਜਿੰਦਰ ਸਿੰਘ ਲੈਕਚਰਾਰ ਜੌਗਰਫੀ ਹਾਜ਼ਰ ਸਨ।