ਬੰਦ ਕਰੋ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚਿਆ ਦਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਅਪੀਲ

ਪ੍ਰਕਾਸ਼ਨ ਦੀ ਮਿਤੀ : 13/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚਿਆ ਦਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਅਪੀਲ
ਮਿਸ਼ਨ ਇੰਦਰਧੁਨਸ਼ 5.0 ਅਧੀਨ 07 ਤੋਂ 12 ਅਗਸਤ ਦੌਰਾਨ 0-5 ਸਾਲ ਦੇ ਬੱਚਿਆ ਦਾ ਕਰਵਾਇਆ ਜਾਵੇਗਾ ਟੀਕਾਕਰਨ-ਸਿਵਲ ਸਰਜਨ
ਤਰਨ ਤਾਰਨ, 12 ਜੁਲਾਈ :
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਬਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਖਾਸ ਤੌਰ ‘ਤੇ ਯੂ-ਵਿੰਨ ਐਪ, ਮੀਸ਼ਨ ਇੰਦਰਧੁਨਸ਼ 5.0 , ਏ. ਬੀ. ਡੀ. ਐੱਮ. ਆਬਾ ਆਈ. ਡੀ, ਤੀਬਰ ਦਸਤ ਰੋਕੂ ਪੰਦਰਵਾੜਾ, ਮੀਜਲ ਰੁਬੇਲਾ ਅਤੇ ਹੋਰ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਉਹ ਤੰਦਰੁਸਤ ਰਹਿ ਸਕਣ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਿੱਖਿਆ ਅਫਸਰ, ਪ੍ਰੋਗਰਾਮ ਅਫਸਰ ਆਈ. ਸੀ. ਡੀ. ਐਸ. ਲੇਬਰ ਇੰਸਪੈਕਟਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇੰਨਟੈਸਾਈਫਾਈਡ ਮਿਸ਼ਨ ਇੰਦਰਧੁਨਸ਼ 5.0 ਅਧੀਨ ਮਿਤੀ 7 ਅਗਸਤ, 2023 ਤੋਂ 12 ਅਗਸਤ, 2023 ਦੌਰਾਨ 0-5 ਸਾਲ ਦੇ ਬੱਚਿਆ ਦਾ ਟੀਕਾਕਰਨ ਕਰਵਾਇਆ ਜਾਣਾ ਹੈ । ਇਸ ਦੇ ਨਾਲ ਹੀ ਉਹਨਾ ਨੇ ਦੱਸਿਆ ਕਿ ਸਰਕਾਰ ਵੱਲੋ ਯੂ-ਵਿਨ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਲਾਭਪਾਤਰੀ ਆਪਣਾ ਖੁਦ ਦਾ ਰਜਿਸਟ੍ਰੇਸ਼ਨ ਕਰਵਾਕੇ ਟੀਕਾਕਰਨ ਕਰਵਾ ਸਕਦਾ ਹੈ ।
ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਇੰਨਟੈਸਫਾਈਡ ਮਿਸ਼ਨ ਇੰਦਰਧੁਨਸ਼ਨ 5.0 ਦੇ ਪ੍ਰੋਗਰਾਮ ਤਹਿਤ ਜਿਹੜੇ ਬੱਚੇ ਟੀਕਾਕਰਨ ਤੋ ਵਾਝੇ ਰਹਿ ਗਏ ਹਨ ਉਹਨਾ ਦਾ ਟੀਕਾਕਰਨ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਣਾ ਹੈ।ਇਸ ਦੇ ਨਾਲ ਹੀ ਉਹਨਾ ਨੇ ਦੱਸਿਆ ਕਿ ਯੂ-ਵਿਨ ਪੋਰਟਲ ਰਾਹੀਂ ਸਿਹਤ ਵਿਭਾਗ ਦੇ ਮੁਲਾਜ਼ਮਾ ਕੋਲ ਆਪਣੇ ਖੇਤਰ ਦੇ ਟੀਕਾਕਰਨ ਲਈ ਯੋਗ ਬੱਚਿਆ ਅਤੇ ਗਰਭਵਤੀ ਔਰਤਾਂ ਦਾ ਪੂਰਾ ਰਿਕਾਰਡ ਹੋਵੇਗਾ।ਯੋਗ ਲਾਭਪਾਤਰੀ ਆਪਣਾ ਸਰਟੀਫਿਕੇਟ ਵੀ ਡਾਊਨਲੋਡ ਕਰ ਸਕਦੇ ਹਨ।
ਇਸ ਮੌਕੇ ‘ਤੇ ਡਾ. ਇਸਿ਼ਤਾ ਸਰਵੀਲੈਸ ਮੈਡੀਕਲ ਅਫ਼ਸਰ ਡਬਲਯੂ. ਐਚ. ਓ. ਅਤੇ ਵੀ. ਸੀ. ਸੀ. ਐੱਮ. ਗਗਨਦੀਪ ਕੌਰ ਨੇ ਮੀਜ਼ਲ ਰੂਬੇਲਾ ਅਤੇ ਯੂ-ਵਿਨ ਐਪ ਆਈ. ਡੀ. ਬਾਰੇ ਦੱਸਿਆ ।