ਬੰਦ ਕਰੋ

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 22/06/2023

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ
ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ
ਤਰਨਤਾਰਨ : 21 ਜੂਨ:
ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਕੋਈ ਵੀ ਪੈਕਡ ਪਾਣੀ ਬਣਾਉਣ ਵਾਲੀ ਕੰਪਨੀ ਬਿਨਾਂ ਬੀ. ਆਈ. ਐੱਸ ਨੰਬਰ ਦੇ ਕੰਮ ਨਹੀਂ ਕਰੇਗੀ, ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਹੋਵੇਗੀ ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਪਲਿੰਗ ਸੰਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ ।
ਇਸ ਮੌਕੇ ਤੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਜੀ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਸਵੱਛ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਰੰਤਰ ਇਸ ਵਾਸਤੇ ਉਪਰਾਲੇ ਕਰ ਰਿਹਾ ਹੈ।
ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਦੱਸਿਆ ਕਿ ਸੰਨ 2023 ਨੂੰ ਇੰਟਰਨੈੱਸ਼ਨਲ ਈਅਰ ਆੱਫ ਮਿਲਟਸ ਘੋਸ਼ਿਤ ਕੀਤਾ ਗਿਆ ਹੈ ਅਤੇ ਨਾਲ ਹੀ ਮੋਟੇ ਅਨਾਜ ਦੀਆਂ ਖੂਬੀਆਂ ਅਤੇ ਹੋਣ ਵਾਲੇ ਫਾਈਦੇ ਨੂੰ ਸਾਰਿਆ ਨਾਲ ਸਾਂਝਾ ਕੀਤਾ । ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਅਨਰਜ਼ੀ ਡ੍ਰਰਿੰਕਸ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਸਾਰਿਆਂ ਨੂੰ ਜਾਗਰੂਕ ਕੀਤਾ । ਇਸ ਤੋਂ ਬਾਅਦ ਉਨ੍ਹਾਂ ਨੇ ਐੱਫ. ਐੱਸ. ਆਈ. ਦੇ ਈਟ ਰਾਈਟ ਇੰਨੇਸ਼ੈਟਿਵਸ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਸਾਰਿਆਂ ਨੂੰ ਜਾਗਰੂਕ ਕੀਤਾ । ਫੂਡ ਸੇਫ਼ਟੀ ਆੱਨ ਵੀਲਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਐੱਫ.ਐੱਸ.ਐੱਸ.ਆਈ ਦਾ ਇਹ ਇੰਨਸ਼ੈਟਿਵ ਹੈ, ਜਿਸ ਨਾਲ ਟੈਸਟਿੰਗ, ਟ੍ਰੇਨਿੰਗ, ਅਤੇ ਸੇਫ ਫੂਡ ਬਾਰੇ ਆਮ ਜਨਤਾ ਨੂੰ ਅਵੈਰਨਸ ਦਿੱਤੀ ਜਾਂ ਰਹੀ ਹੈ ਅਤੇ ਜਨਤਾ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਐੱਸ.ਡੀ.ਐੱਮ ਤਰਨ ਤਾਰਨ ਸ਼੍ਰੀ ਰਜ਼ਨੀਸ਼ ਕੁਮਾਰ ਜੀ ਨੇ ਕਰਿਆਨੇ ਯੂਨੀਅਨ ਦੇ ਨੁਮਾਇੰਦਿਆ ਨੂੰ ਅਪੀਲ ਕੀਤੀ ਕਿ ਹਰ ਚੀਜ਼ ਵਿੱਚ single use plastics ਦੀ ਵਰਤੋਂ ਜਲਦ ਤੋਂ ਜਲਦ ਖ਼ਤਮ ਕੀਤੀ ਜਾਵੇ ।
ਮੀਟਿੰਗ ਦੇ ਅੰਤ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਜੀ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਨਾਲ ਸੰਬੰਧਿਤ ਕੰਮਕਾਜ ਦੀ ਸ਼ਲਾਘਾ ਕੀਤੀ।
—————-