ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਪੱਟੀ ਸਬ ਡਵੀਜਨ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਜ਼ਿਲ੍ਹੇ ਨੂੰ ਅੱਗ ਮੁਕਤ ਕਰਨ ਲਈ ਕੀਤੀ ਮੀਟਿੰਗ
ਤਰਨ ਤਾਰਨ 11 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਪੱਟੀ ਸਬ ਡਵੀਜਨ ਵਿੱਚ ਸਟੱਬਲ ਬਰਨਿੰਗ ਮੈਨੇਜਮੈਂਟ ਲਈ ਲਗਾਏ ਗਏ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਦੁਆਰਾ ਹੁਣ ਤੱਕ ਕੀਤੇ ਕੰਮਾਂ ਦਾ ਰੀਵਿਊ ਕੀਤਾ ਗਿਆ । ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਸਮੂਹ ਕਲੱਸਟਰ ਅਤੇ ਨੋਡਲ ਅਫਸਰ ਉਹਨਾਂ ਨੂੰ ਜਾਰੀ ਕੀਤੇ ਗਏ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਸਬੰਧੀ ਪ੍ਰੇਰਿਤ ਕਰਨਾ ਅਤੇ ਸਕੂਲਾਂ ਵਿੱਚ ਬੱਚਿਆਂ ਨੂੰ ਵੱਖ – ਵੱਖ ਗਤੀਵਿਧੀਆਂ ਰਾਹੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾਵੇ ਅਤੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਉਹਨਾਂ ਵੱਲੋਂ ਇਹ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਸਮੂਹ ਕਲੱਸਟਰ ਅਤੇ ਨੋਡਲ ਅਫਸਰ ਫੀਲਡ ਵਿੱਚ ਕੰਮ ਕਰਨਗੇ ਅਤੇ ਝੋਨੇ ਦੀ ਪਰਾਲੀ ਨੂੰ ਵੱਖ – ਵੱਖ ਤਕਨੀਕਾਂ ਨਾਲ ਸਾਂਭਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੇ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਬਣਦੀ ਕਾਰਵਾਈ ਕਰਨਗੇ। ਇਸ ਮੌਕੇ ਸ੍ਰੀ ਰਾਜੇਸ਼ ਕੁਮਾਰ ਐਸ.ਡੀ.ਐਮ. ਪੱਟੀ ਸਬ ਡਵੀਜਨ, ਡਾ: ਹਰਪਾਲ ਸਿੰਘ ਪੰਨੂੰ ਮੁੱਖ ਖੇਤੀਬਾੜੀ ਅਫਸਰ, ਡਾ: ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਪੱਟੀ, ਪ੍ਰੋਜੈਕਟ ਡਾਇਰੈਕਟਰ ਆਤਮਾ ਅਤੇ ਸਮੂਹ ਕਲੱਸਟਰ ਅਤੇ ਨੋਡਲ ਅਫਸਰ ਮੀਟਿੰਗ ਵਿੱਚ ਹਾਜਰ ਸਨ।