ਬੰਦ ਕਰੋ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਹੋਈ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 18/08/2021

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਹੋਈ ਵਿਸ਼ੇਸ ਮੀਟਿੰਗ
ਵੱਖ-ਵੱਖ ਅਦਾਲਤਾਂ ਅਤੇ ਪੁਲਿਸ ਵਿਭਾਗ ਪਾਸ ਚੱਲ ਰਹੇ ਜੇਰੇ ਤਫਤੀਸ਼ ਕੇਸਾਂ ਦਾ ਕੀਤਾ ਗਿਆ ਵਿਚਾਰ ਵਟਾਂਦਰਾ
ਤਰਨ ਤਾਰਨ, 17 ਅਗਸਤ :
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਵਿਸ਼ੇਸ ਮੀਟਿੰਗ ਹੋਈ, ਜਿਸ ਵਿੱਚ ਜਿ਼ਲ੍ਹਾ ਤਰਨਤਾਰਨ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਵੱਖ-ਵੱਖ ਅਦਾਲਤਾਂ ਅਤੇ ਪੁਲਿਸ ਵਿਭਾਗ ਪਾਸ ਚੱਲ ਰਹੇ ਜੇਰੇ ਤਫਤੀਸ਼ ਕੇਸਾਂ ਦਾ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ ਅਤੇ ਪੀੜ੍ਹਤ/ਪੀੜ੍ਹਤ ਪਰਿਵਾਰਾਂ ਦੇ ਕੇਸਾਂ ਦੇ ਸਟੇਟਸ ਸਬੰਧੀ ਪੁੱਛਿਆ ਗਿਆ ।ਮੀਟਿੰਗ ਵਿੱਚ ਹਾਜਰ ਹੋਏ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਕੁੱਲ 08 ਕੇਸ ਜੇਰੇ ਤਫਤੀਸ਼ ਚੱਲ ਰਹੇ ਹਨ ਅਤੇ ਇਹਨਾਂ ਕੇਸਾਂ ਦੀ ਇਨਕੁਆਰੀ ਸਬੰਧੀ ਵੱਖ ਵੱਖ ਪੁਲਿਸ ਥਾਣਿਆਂ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਜਿ਼ਲ੍ਹਾ ਅਟਾਰਨੀ, ਤਰਨਤਾਰਨ ਸ੍ਰੀ ਸਚਿਨ ਆਜ਼ਾਦ ਵੱਲੋਂ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਸਬੰਧੀ ਦੱਸਿਆ ਗਿਆ ਕਿ ਇਸ ਸਮੇਂ ਕੁੱਲ 13 ਕੇਸ ਜ਼ੇਰੇ ਸਮਾਇਤ ਚੱਲ ਰਹੇ ਹਨ।
ਇਸ ਦੇ ਨਾਲ ਹੀ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਤਰਨਤਾਰਨ ਸ੍ਰੀ ਬਿਕਰਮ ਸਿੰਘ ਪੁਰੇਵਾਲ ਵੱਲੋਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਅਤੇ ਜਿ਼ਲ੍ਹਾ ਅਟਾਰਨੀ, ਤਰਨਤਾਰਨ ਵੱਲੋਂ ਮਹੀਨਾਵਾਰ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਕੁੱਲ 21 ਕੇਸ ਜੇਰੇ ਤਫਤੀਸ਼ ਅਤੇ ਅਦਾਲਤਾਂ ਵਿੱਚ ਚੱਲ ਰਹੇ ਹਨ। ਇਹਨਾਂ ਪੀੜਤ/ਪੀੜਤ ਪਰਿਵਾਰਾਂ ਨੂੰ ਅੱਤਿਆਚਾਰ ਰੋਕਥਾਮ ਐਕਟ 1989 ਦੇ ਨਿਯਮਾਂ ਅਨੁਸਾਰ ਵੱਖ-ਵੱਖ ਪੜਾਵਾਂ ਤੇ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਣੀ ਹੈ।
ਇਸ ਸਬੰਧੀ ਮਾਨਯੋਗ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ, ਮੋਹਾਲੀ ਨਾਲ ਪੱਤਰ ਵਿਹਾਰ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਪੀੜਤ ਪਰਿਵਾਰਾਂ ਨੁੂੰ ਮੁਆਵਜ਼ੇ ਦੀ ਅਦਾਇਗੀ ਕਰਨ ਲਈ ਬਣਦੀ ਰਾਸ਼ੀ ਭੇਜਣ ਬਾਰੇ ਲਿਖਿਆ ਜਾ ਚੁੱਕਾ ਹੈ। ਮੁਆਵਜ਼ੇ ਦੀ ਰਾਸ਼ੀ ਪ੍ਰਾਪਤ ਹੋਣ ਉਪਰੰਤ ਸਬੰਧਿਤ ਪੀੜ੍ਹਤ ਪਰਿਵਾਰਾਂ ਨੂੰ ਐਕਟ ਦੇ ਨਿਯਮਾਂ ਅਨੁਸਾਰ ਅਦਾਇਗੀ ਕਰ ਦਿੱਤੀ ਜਾਵੇਗੀ ।