ਬੰਦ ਕਰੋ

ਡਿਪਟੀ ਕਮਿਸ਼ਨਰ ਨੇ ਜਿਆਦਾ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਨ ਸਬੰਧੀ ਕਿਸਾਨਾਂ ਨਾਲ ਕੀਤਾ ਵਿਚਾਰ ਵਟਾਂਦਰਾ 

ਪ੍ਰਕਾਸ਼ਨ ਦੀ ਮਿਤੀ : 04/10/2024
ਡਿਪਟੀ ਕਮਿਸ਼ਨਰ ਨੇ ਜਿਆਦਾ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਨ ਸਬੰਧੀ ਕਿਸਾਨਾਂ ਨਾਲ ਕੀਤਾ ਵਿਚਾਰ ਵਟਾਂਦਰਾ 
 
ਤਰਨ ਤਾਰਨ, 30 ਸਤੰਬਰ :
 
ਜਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਆਈ. ਏ. ਐਸ,ਸੀਨੀਅਰ ਕਪਤਾਨ ਪੁਲਿਸ ਸ੍ਰੀ ਗੌਰਵ ਤੂਰਾ ਆਈ. ਪੀ. ਐਸ ਅਤੇ ਡਾ. ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫ਼ਸਰ ਨੇ ਅੱਜ ਸਾਂਝੇ ਤੌਰ ‘ਤੇ ਝੋਨੇ ਦੀ ਪਰਾਲੀ ਨੂੰ ਜਿਆਦਾ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡ ਨੌਸ਼ਹਿਰਾ ਪੰਨੂਆਂ, ਢੋਟੀਆਂ ਅਤੇ ਵੇਂਈ ਪੂਈ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਵਿਚਾਰ- ਵਟਾਂਦਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਕਿਹਾ ਕਿ ਇਸ ਸਾਲ ਝੋਨੇ ਦੀ ਕਟਾਈ ਤੋਂ ਬਾਦ ਐਕਸ ਸੀਟੂ ਮੈਂਨਜ਼ਮੈਂਟ ਤਕਨੀਕ ਜਿਵੇਂ ਕਿ ਬੇਲਰਾਂ ਰਾਹੀਂ ਵੱਧ ਤੋਂ ਵੱਧ ਪਰਾਲੀ ਦੀ ਸਾਭ ਸੰਭਾਲ ਕੀਤੀ ਜਾਣੀ ਹੈ ਇਸ ਸਬੰਧੀ ਜ਼ਿਲੇ ਵਿੱਚ ਲੋੜੀਂਦੇ ਬੇਲਰ ਉਪਲੱਬਧ ਹਨ, ਇਸ ਲਈ ਉਨ੍ਹਾਂ ਕਿਸਾਨਾਂ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਆਪ ਵੀ ਬੇਲਰ ਮਾਲਕਾਂ ਨਾਲ ਸੰਪਰਕ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਨ। ਉਨਾਂ ਕਿਹਾ ਕਿ ਜੋ ਕਿਸਾਨ ਪਰਾਲੀ ਨੁੰ ਸਾੜੇ ਬਿਨਾ ਕਣਕ ਦੀ ਬਿਜਾਈ ਕਰਨਾ ਚਾਹੁੰਦੇ ਹਨ ਉਹ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤੀਆ ਗਈਆਂ ਇੰਨ ਸੀਟੂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਪਰਾਲੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਜ਼ਿਲਾ ਪ੍ਸ਼ਾਸ਼ਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ ।
 
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂ ਨੇ ਕਿਸਾਨਾਂ ਨੂੰ ਦੱਸਿਆ ਕਿ ਵਿਭਾਗ ਵਲੋਂ ਮਸ਼ੀਨਾਂ ਦੀਆਂ ਸ਼ੈਕਸ਼ਨਾ ਦਿੱਤੀਆਂ ਜਾ ਰਹੀਆਂ ਹਨ ਇਸ ਲਈ ਕਿਸਾਨ ਵੀਰ ਆਪਣੀ ਮਸ਼ੀਨਾਂ ਸਮੇਂ ਸਿਰ ਖਰੀਦ ਲੈਣ। ਇਸ ਮੌਕੇ ਡਿਪਟੀ ਕਮਿਸ਼ਨਰ, ਸੀਨੀਅਰ ਕਪਤਾਨ ਪੁਲਿਸ ਅਤੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਰ ਸੰਭਵ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਕਿਸਾਨਾਂ ਵਲੋਂ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਖੇਤੀਬਾੜੀ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ।