ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਤਰਨ ਤਾਰਨ 23 ਅਕਤੂਬਰ:
ਦੁਕਾਨਾਂ ਅਤੇ ਘਰਾਂ ਵਿਚ ਡੇਂਗੂ ਦਾ ਲਾਰਵਾ ਪਾਏ ਜਾਣ ਤੇ ਕੀਤਾ ਜਾਵੇਗਾ ਚਲਾਣ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਤਰਨ ਤਾਰਨ 23 ਅਕਤੂਬਰ:
ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨੈਸ਼ਨਲ ਵੈਕਟਰ ਬੋਰਨ ਡਜੀਜ਼, ਜਿਵੇਂ ਕਿ ਡੇਂਗੂ, ਮਲੇਰੀਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਜਾਗਰੂਕ ਗਤੀਵਿਧੀਆਂ ਆਰੰਭ ਕਰ ਦੇਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ। ਉਨ੍ਹਾਂ ਨਗਰ ਕੌਂਸਲ ਦੇ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਲਾਕਿਆਂ ਵਿੱਚ ਫੌਗਿੰਗ ਕਰਨੀ ਸ਼ੁਰੂ ਕਰ ਦਿੱਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਸਕੂਲ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਕੂਲ ਦੀ ਗਰਾਊਂਡ ਅਤੇ ਹੋਰ ਨੀਂਵੀਆਂ ਥਾਵਾਂ ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਡੇਂਗੂ ਬੁਖਾਰ ਪ੍ਰਤੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੀ ਐਂਟੀ ਲਾਰਵਾ ਬ੍ਰਾਂਚ ਵੱਲੋਂ ਸਾਰੇ ਦਫਤਰਾਂ ਵਿਚ ਕੂਲਰ, ਫਰਿੱਜਾਂ ਆਦਿ ਚੈਕ ਕੀਤੇ ਜਾ ਰਹੇ ਹਨ, ਤਾਂ ਜੋ ਕਿਤੇ ਵੀ ਕਈ ਦਿਨ ਪਹਿਲਾਂ ਮੀਂਹ ਦਾ ਪਾਣੀ ਖੜਾ ਨਾ ਹੋਵੇ।
ਡਾ: ਸਿਮਰਨ ਕੌਰ ਐਪੀਡੀਮੋਲੋਜਿਸਟ ਵੱਲੋਂ ਦੱਸਿਆ ਗਿਆ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਘਰਾਂ ਦੀਆਂ ਛੱਤਾ ਤੇ ਪਿਆ ਨਕਾਰਾ ਜਿੰਨਾਂ ਵਿਚ ਪੁਰਾਣੇ ਟਾਇਰ, ਗਮਲੇ, ਪਲਾਸਟਿਕ ਅਤੇ ਹੋਰ ਸਮਾਨ ਵਿਚ ਬਾਰਿਸ਼ ਦਾ ਪਾਣੀ ਜਮ੍ਹਾਂ ਨਾ ਹੋਵੇ ਅਤੇ ਇਸ ਨਾਕਾਰਾ ਸਮਾਨ ਨੂੰ ਨਸ਼ਟ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਦਿਨ ਵੇਲੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾਅ ਸਕਦਾ ਹੈ।
ਡੇਂਗੂ ਦਾ ਬੁਖਾਰ, ਜੋ ਕਿ ਅੇਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ, ਜਿਸ ਦੇ ਲੱਛਣ ਤੇਜ਼ ਸਿਰਦਰਦ, ਤੇਜ਼ ਬੁਖਾਰ, ਮਾਸ਼-ਪੇਸ਼ੀਆਂ, ਜ਼ੋੜਾਂ ਆਦਿ ਦਾ ਦਰਦ, ਅੱਖਾਂ ਦੇ ਪਿਛਲੇ ਹਿਸੇ ਵਿਚ ਦਰਦ, ਉਲਟੀਆਂ, ਨੱਕ, ਮੂੰਹ ਅਤੇ ਮਸੂੜਿਆਂ ਵਿਚ ਖੂਨ ਵਗਣਾ ਆਦਿ ਹੁੰਦਾ ਹੈ। ਡੇਂਗੂ ਬੁਖਾਰ ਦਾ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਮੁਫਤ ਚੈਕਅੱਪ ਅਤੇ ਇਲਾਜ ਕਰਵਾਓ।