• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਡੀਈਓ ਸੈਕੰਡਰੀ ਤਰਨਤਾਰਨ ਵੱਲੋਂ ਬਲਾਕ ਭਿੱਖੀਵਿੰਡ ਦੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 20/08/2021
DEO

ਡੀਈਓ ਸੈਕੰਡਰੀ ਤਰਨਤਾਰਨ ਵੱਲੋਂ ਬਲਾਕ ਭਿੱਖੀਵਿੰਡ ਦੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ
ਨੈਸ਼ਨਲ ਅਚੀਵਮੈਂਟ ਸਰਵੇ,ਸਮਾਰਟ ਸਕੂਲ, ਕੋਵਿਡ ਹਦਾਇਤਾਂ ਸਬੰਧੀ ਹੋਈ ਵਿਚਾਰ-ਚਰਚਾ
ਤਰਨ ਤਾਰਨ 19 ਅਗਸਤ ( ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਬਲਾਕ ਭਿੱਖੀਵਿੰਡ ਦੇ ਸਕੂਲ ਮੁਖੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤਰਨਤਾਰਨ ਸਤਿਨਾਮ ਸਿੰਘ ਬਾਠ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਰੱਖੀ ਗਈ।ਇਸ ਦੌਰਾਨ ਡੀਈਓ ਸੈਕੰਡਰੀ ਤਰਨ ਤਾਰਨ ਸਤਿਨਾਮ ਸਿੰਘ ਬਾਠ ਅਤੇ ਡਿਪਟੀ ਡੀਈਓ ਸੈਕੰਡਰੀ ਤਰਨ ਤਾਰਨ ਗੁਰਬਚਨ ਸਿੰਘ ਨੇ ਸਕੂਲ ਮੁਖੀ ਸਾਹਿਬਾਨ ਨਾਲ ਨੈਸ਼ਨਲ ਅਚੀਵਮੈਂਟ ਸਰਵੇ, ਕੋਵਿਡ 19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ, ਲਾਇਬ੍ਰੇਰੀ ਲੰਗਰ, ਦਾਖ਼ਲ ਮੁਹਿੰਮ 2021 ਦੇ ਨਾਲ ਨਾਲ ਸਕੂਲਾਂ ਵਿੱਚ ਚੱਲ ਵਿਕਾਸ ਕਾਰਜਾਂ ਦੇ ਡਾਟਾ ਦੇ ਆਧਾਰ ਤੇ ਵਿਸਥਾਰਿਤ ਚਰਚਾ ਕੀਤੀ।
ਇਸ ਮੌਕੇ ਜ਼ਿਲ੍ਹਾ ਸਕੂਲ ਮੈਂਟਰ ਪ੍ਰਿੰਸੀਪਲ ਗੁਰਦੀਪ ਸਿੰਘ ਅਤੇ ਸੁਰਿੰਦਰ ਕੁਮਾਰ ਕੌਂਡਲ ਇੰਚਾਰਜ ਸਿੱਖਿਆ ਸੁਧਾਰ ਟੀਮ ਵੱਲੋਂ ਆਏ ਮੁਖੀ ਸਾਹਿਬਾਨ ਦਾ ਪਹੁੰਚਣ ਤੇ ਜੀ ਆਇਆਂ ਨੂੰ ਕਿਹਾ। ਗੁਰਦੀਪ ਸਿੰਘ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਸਕੂਲ ਮੁਖੀ ਸਾਹਿਬਾਨ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ ਗਈ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਬੰਧਤ ਬਲਾਕਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਚੱਲ ਰਹੇ ਆਨਲਾਈਨ ਸਿੱਖਣ ਪ੍ਰਣਾਮ ਸਬੰਧੀ ਪੇਪਰਾਂ ਸਬੰਧੀ ਕਾਰਗੁਜ਼ਾਰੀ ਸਬੰਧੀ ਵਿਚਾਰ ਚਰਚਾ ਦੇ ਨਾਲ ਬਲਾਕ ਭਿੱਖੀਵਿੰਡ ਵਿੱਚ ਦਾਖ਼ਲਾ ਵਧਾਉਣ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਐਨਰੋਲਮੈਂਟ ਰਿਪੋਰਟ ਦਾ ਅਧਿਐਨ ਕੀਤਾ ਗਿਆ। ।
ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤਰਨਤਾਰਨ ਨੇ ਇਸ ਮੌਕੇ ਸਕੂਲ ਮੁਖੀਆਂ ਨਾਲ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਰਾਸ਼ਟਰੀ ਸਕੂਲ ਸਿੱਖਿਆ ਦਰਜਾਬੰਦੀ ਵਿੱਚ ਪੰਜਾਬ ਨੇ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ ਇਸੇ ਤਰ੍ਹਾਂ ਹੀ ਭਰਪੂਰ ਮਿਹਨਤ ਅਤੇ ਯੋਜਨਾਬੰਦੀ ਦੁਆਰਾ ਅਸੀਂ ਨੈਸ ਵਿੱਚੋਂ ਵੀ ਆਪਣੇ ਜਿਲ੍ਹੇ ਦਾ ਵਧੀਆ ਨਤੀਜਾ ਲਿਆਉਣਾ ਹੈ।ਜਿਸ ਲਈ ਹੁਣ ਤੋਂ ਹੀ ਹਰ ਬੱਚੇ ਤੇ ਫੋਕਸ ਕੀਤਾ ਜਾਣਾ ਚਾਹੀਦਾ ਹੈ।ਐਨਰੋਲਮੈਂਟ ਦੇ ਉੱਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਮੂਹ ਬੀ ਐਨ ਓਜ਼ , ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਤਰਨਤਾਰਨ ਪੰਦਰਾਂ ਪ੍ਰਤਿਸ਼ਤ ਤੋਂ ਜਿਆਦਾ ਦਾਖ਼ਲਾ ਵਧਾਉਣ ਵਿੱਚ ਕਾਮਯਾਬ ਹੋ ਸਕਿਆ ਹੈ। ਉਨ੍ਹਾਂ ਇਸ ਮੁਹਿੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਲਈ ਸੀਐਚਟੀਜ਼ ਨੂੰ ਪ੍ਰੇਰਿਤ ਕੀਤਾ।ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਵਿਭਾਗ ਵੱਲੋਂ ਮਿਲ ਰਹੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨੂੰ ਵਿਭਾਗ ਵੱਲੋਂ ਭੇਜੀਆਂ ਹਦਾਇਤਾਂ ਅਨੁਸਾਰ ਸਮਾਂ ਬੱਧ ਤਰੀਕੇ ਤਰੀਕੇ ਨਾਲ ਖਰਚਿਆ ਜਾਵੇ। ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਾਂ ਦੀ ਸਫ਼ਾਈ ਅਤੇ ਸਕੂਲ ਦੇ ਆਲੇ-ਦੁਆਲੇ ਘਾਹ ਤੇ ਗਾਜਰ ਬੂਟੀ ਦੀ ਰੋਕਥਾਮ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਹਰ ਸਕੂਲ ਵਿੱਚ ਡਿਸਪਲੇਅ ਬੋਰਡ ਜ਼ਰੂਰ ਲਗਵਾਇਆ ਜਾਵੇ ਅਤੇ ਉਸ ਉੱਪਰ ਮੌਜੂਦਾ ਅਤੇ ਪਿਛਲੇ ਸੈਸ਼ਨ ਦੌਰਾਨ ਹੋਈਆਂ ਗਤੀਵਿਧੀਆਂ ਨੂੰ ਨਸ਼ਰ ਕੀਤਾ ਜਾਵੇ। ਉਹਨਾਂ ਕਿਹਾ ਕਿ ਸਿੱਖਿਆ ਨੂੰ ਲੈਕੇ ਸਰਕਾਰੀ ਸਕੂਲਾਂ ਵਿੱਚ ਹੋਏ ਬਿਹਤਰੀਨ ਕੰਮਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਪਿੰਡ ਪੱਧਰ ਤੇ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ।
ਡੀਈਓ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਸਕੂਲਾਂ ਵਿੱਚ ਹੋ ਰਹੇ ਵਧੀਆ ਉਪਰਾਲਿਆਂ ਨੂੰ ਆਪਣੇ ਪਿੰਡ ਦੇ ਲੋਕਾਂ ਤੱਕ ਲਿਜਾਇਆ ਜਾਵੇ ਤਾਂ ਜੋ ਉਹ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਵਾਕਿਫ਼ ਹੋਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ।
ਤਸਵੀਰ- ਸਸਸਸ ਭਿੱਖੀਵਿੰਡ ਵਿਖੇ ਸਕੂਲ ਮੁਖੀਆਂ ਨਾਲ ਮੀਟਿੰਗ ਕਰਦਿਆਂ ਡੀਈਓ ਸਤਿਨਾਮ ਸਿੰਘ ਬਾਠ ਅਤੇ ਡਿਪਟੀ ਡੀਈਓ ਗੁਰਬਚਨ ਸਿੰਘ ਡੀਈਓ ਸੈਕੰਡਰੀ ਤਰਨਤਾਰਨ ਵੱਲੋਂ ਬਲਾਕ ਭਿੱਖੀਵਿੰਡ ਦੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ