ਬੰਦ ਕਰੋ

ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਲੋਕ ਤੂਰੰਤ ਸਰਕਾਰੀ ਹਸਪਤਾਲ ਤੋਂ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ-ਸਿਵਲ ਸਰਜਨ ਡਾ. ਰੋਹਿਤ ਮਹਿਤਾ

ਪ੍ਰਕਾਸ਼ਨ ਦੀ ਮਿਤੀ : 18/05/2021

ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਲੋਕ ਤੂਰੰਤ ਸਰਕਾਰੀ ਹਸਪਤਾਲ ਤੋਂ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ-ਸਿਵਲ ਸਰਜਨ ਡਾ. ਰੋਹਿਤ ਮਹਿਤਾ
ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕਰਨ ਹਿੱਤ ਸਿਵਲ ਸਰਜਨ ਤਰਨ ਤਾਰਨ ਵੱਲੋਂ ਪੋਸਟਰ ਅਤੇ ਬੈਨਰ ਰਿਲੀਜ਼
ਤਰਨ ਤਾਰਨ, 17 ਮਈ :
ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕਰਨ ਹਿੱਤ ਅਤੇ ਇਸ ਬਿਮਾਰੀ ਬਾਰੇ ਜਾਣਕਾਰੀ ਦੇਣ ਲਈ ਅੱਜ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਪੋਸਟਰ ਅਤੇ ਬੈਨਰ ਰਿਲੀਜ਼ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਾਨੂੰ ਨਕਾਰਾ ਸਮਾਨ ਛੱਤ ‘ਤੇ ਸੁੱਟਣ ਦੀ ਬਜਾਏ ਨਸ਼ਟ ਕਰਨਾ ਚਾਹਿਦਾ ਹੈ ਜਾਂ ਕਬਾੜੀਏ ਨੁੰ ਦੇ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ‘ਤੇ ਕੱਪੜੇ ਪਹਿਣੇ ਜਾਣ। ਮੱਛਰ ਭਜਾਉਣ ਵਾਲੀਆ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦਾ ਹੈ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਕਿਉਂਕਿ ਇਲਾਜ ਨਾਲੋਂ ਪਰਹੇਜ਼ ਜ਼ਿਆਦਾ ਜ਼ਰੂਰੀ ਹੈ।ਉਹਨਾਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਮਾਦਾ ਏਡੀਜ਼ ਇਜਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਜਿਸਦੇ ਲੱਛਣ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋਂ ਖੁਨ ਵਗਣਾ ਆਦਿ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ।
ਇਸ ਮੌਕੇ ‘ਤੇ ਡਾ ਵਰਿੰਦਰਪਾਲ ਕੌਰ, ਡਾ. ਸੁਖਬੀਰ, ਗੁਰਬਖਸ਼ ਸਿੰਘ, ਗੁਰਦੇਵ ਸਿੰਘ, ਮਨਰਾਜ ਬੀਰ, ਸ਼ੇਰ ਸਿੰਘ, ਜਸਪਿੰਦਰ ਸਿੰਘ, ਮਨਜਿੰਦਰ ਸਿੰਘ, ਸੁਮਨ ਸਿੱਧੂ, ਭਗਵਤੀ ਆਦਿ ਹਾਜ਼ਰ ਸਨ।