ਬੰਦ ਕਰੋ

ਤਰਨ ਤਾਰਨ, 19 ਸਤੰਬਰ: ਜ਼ਿਲਾ ਤਰਨ ਤਾਰਨ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸੰਬੰਧਿਤ  ਪ੍ਰੋਗਰਾਮ ਅਫਸਰਾਂ, ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ, ਆਮ ਆਦਮੀ ਕਲੀਨਿਕਾਂ  ਦੇ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਕੀਤੀ ਗਈ। 

ਪ੍ਰਕਾਸ਼ਨ ਦੀ ਮਿਤੀ : 23/09/2024
ਵਰਦਾਨ ਸਾਬਿਤ ਹੋ ਰਹੇ ਹਨ ਆਮ ਆਦਮੀ ਕਲੀਨਿਕ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ 
 
 
ਤਰਨ ਤਾਰਨ, 19 ਸਤੰਬਰ: ਜ਼ਿਲਾ ਤਰਨ ਤਾਰਨ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸੰਬੰਧਿਤ  ਪ੍ਰੋਗਰਾਮ ਅਫਸਰਾਂ, ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ, ਆਮ ਆਦਮੀ ਕਲੀਨਿਕਾਂ  ਦੇ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਕੀਤੀ ਗਈ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਿਲੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਉਨਾਂ ਦੀ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਦੀ ਨਿਰੰਤਰ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ।
 
 ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ  ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਨਾਗਰਿਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਹਨਾਂ ਮੈਡੀਕਲ ਅਫਸਰਾਂ ਨੂੰ ਪ੍ਰੇਰਦਿਆਂ ਹੋਇਆਂ ਕਿਹਾ ਕਿ ਉਹ ਆਪਣੇ ਆਪਣੇ ਖੇਤਰਾਂ ਦੇ ਵਿੱਚ ਸਿਹਤ ਸੇਵਾਵਾਂ ਨੂੰ ਪੂਰੀ ਤਨ ਦੇਹੀ ਨਾਲ ਪਹੁਚਾਉਣ। 
 
ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਵਿੱਚ ਜਿੱਥੇ ਮਰੀਜ਼ਾਂ ਨੂੰ ਬਿਲਕੁਲ ਮੁਫਤ ਦਵਾਈਆਂ ਮਿਲ ਰਹੀਆਂ ਹਨ ਉਥੇ ਨਾਲ ਹ ਮੁਫਤ ਮੈਡੀਕਲ ਲੈਬੋਰਟਰੀ ਟੈਸਟ ਵੀ ਨਿਰੰਤਰ ਜਾਰੀ ਹਨ।
 
 ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਵੱਲੋਂ ਹੈਲਥ ਐਂਡ ਵੈਲਨੈਸ ਸੈਂਟਰਾਂ ਬਾਰੇ ਵੀ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਹਨਾਂ ਕਿਹਾ ਕਿ ਹੈਲਥ ਐਂਡ ਵੈਲਨੈਸ ਸੈਂਟਰਾਂ ਉੱਤੇ ਤੈਨਾਤ ਸੀਐਚਓਜ ਵੱਲੋਂ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਵਿਭਾਗ ਵੱਲੋਂ ਲਗਾਤਾਰ ਦਵਾਈਆਂ ਅਤੇ ਹੋਰ ਲੋੜੀਂਦਾ  ਸਮਾਨ ਮੁਹਈਆ ਕਰਵਾਇਆ ਜਾਂਦਾ ਹੈ। 
 
ਉਹਨਾਂ ਕਿਹਾ ਕਿ ਸਿਹਤ ਕਰਮੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਮੂਹ ਸੀਨੀਅਰ ਮੈਡੀਕਲ ਅਫਸਰ ਆਪਣੇ ਆਪਣੀਆਂ ਸਿਹਤ ਸੰਸਥਾਵਾਂ ਵਿਖੇ ਸੀਸੀਟੀਵੀ ਕੈਮਰਿਆਂ ਨੂੰ ਯਕੀਨੀ ਬਣਾਉਣ। ਸੋਲ ਸੁਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਵੱਛਤਾ ਹੀ ਸੇਵਾ-2024 ਮੁਹਿੰਮ ਤਹਿਤ ਸਾਰੇ ਹੀ ਸੀਨੀਅਰ ਮੈਡੀਕਲ ਅਫਸਰਾਂ ਆਪਣੇ ਆਪਣਿਆਂ ਦੀਨ ਆਉਂਦੇ ਸਿਹਤ ਕੇਂਦਰਾਂ ਵਿੱਚ ਇਸ ਮੁਹਿੰਮ ਤਹਿਤ ਸਾਫ ਸਫਾਈ ਅਤੇ ਜਾਗਰੂਕਤਾ ਫਲਾਉਣ।
 
ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਸਿੰਘ ਗਿੱਲ, ਜ਼ਿਲਾ ਪਰਿਵਾਰ ਭਲਾਈ ਅਫਸਰ ਸਤਵਿੰਦਰ ਕੁਮਾਰ ਭਗਤ, ਜਿਲਾ ਟੀਕਾਕਰਨ ਅਫਸਰ ਵਰਿੰਦਰ ਪਾਲ ਕੌਰ, ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ, ਜਿਲਾ ਐਪੀਡਮੋਲੋਜਿਸਟ ਡਾਕਟਰ ਸਿਮਰਨ ਕੌਰ ਡਾਕਟਰ ਸੁਖਜਿੰਦਰ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਡੀਐਮਈਓ ਲਵਲੀਨ ਕੌਰ ਆਦਿ ਹਾਜ਼ਰ ਰਹੇ।