ਤਾਰੋਂ ਪਾਰ ਕਿਸਾਨਾਂ ਨੂੰ ਕਣਕ ਦੀ ਕਟਾਈ ਕਰਨ ਅਤੇ ਫਸਲ ਨੂੰ ਮੰਡੀਆਂ ਵਿੱਚ ਲਿਆਉਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 17/04/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਤਾਰੋਂ ਪਾਰ ਕਿਸਾਨਾਂ ਨੂੰ ਕਣਕ ਦੀ ਕਟਾਈ ਕਰਨ ਅਤੇ ਫਸਲ ਨੂੰ ਮੰਡੀਆਂ ਵਿੱਚ ਲਿਆਉਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਖੇਮਕਰਨ ਅਤੇ ਭਿੱਖੀਵਿੰਡ ਵਿਖੇ ਬਾਰਡਰ ਸਕਿਊਰਿਟੀ ਫੋਰਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਕੀਤੇ ਲੋੜੀਂਦੇ ਇੰਤਜ਼ਾਮ
ਤਰਨ ਤਾਰਨ, 17 ਅਪ੍ਰੈਲ :
ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਅਤੇ ਅੰਤਰਰਾਸ਼ਟਰੀ ਬਾਰਡਰ ‘ਤੇ ਤਾਰੋਂ ਪਾਰ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਕਟਾਈ ਅਤੇ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਬੀ. ਐੱਸ. ਐੱਫ. ਦੀ 14 ਬਟਾਲੀਅਨ ਖੇਮਕਰਨ ਅਤੇ 71 ਬਟਾਲੀਅਨ ਭਿੱਖੀਵਿੰਡ ਵਿਖੇ ਬਾਰਡਰ ਸਕਿਊਰਿਟੀ ਫੋਰਸ ਦੇ ਅਧਿਕਾਰੀਆਂ, ਆੜ੍ਹਤੀਆਂ ਐਸ਼ੋਸੀਏਸ਼ਨ ਨੇ ਨੁਮਾਇੰਦਿਆਂ ਅਤੇ ਸਬੰਧਿਤ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਕਮਾਂਡੈਂਟ 14 ਬਟਾਲੀਅਨ ਸ੍ਰੀ ਲਲਿਤ ਕੁਮਾਰ ਹੋਰਮਾਡੇ ਅਤੇ ਕਮਾਂਡੈਂਟ 71 ਬਟਾਲੀਅਨ ਸ੍ਰੀ ਪੀ. ਪੀ. ਨੌਟਿਆਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਕਮਲਜੀਤ ਸਿੰਘ ਸੈਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਲੱਗਭੱਗ 108 ਕਿਲੋਮੀਟਰ ਹੱਦ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਹੈ, ਜਿਸ ਦੇ ਪਾਰ ਕਿਸਾਨਾਂ ਦੀ 4000 ਏਕੜ ਤੋਂ ਵੱਧ ਜ਼ਮੀਨ ਪੈਂਦੀ ਹੈ। ਉਹਨਾਂ ਕਿਹਾ ਤਾਰੋਂ ਪਾਰ ਕਿਸਾਨਾਂ ਨੂੰ ਕਣਕ ਦੀ ਕਟਾਈ ਕਰਨ ਅਤੇ ਖੇਤੀਬਾੜੀ ਦੇ ਹੋਰ ਕੰਮ ਕਰਨ ਲਈ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਕਟਾਈ ਕਰਨ ਅਤੇ ਫਸਲ ਨੂੰ ਮੰਡੀਆਂ ਵਿੱਚ ਲਿਆਉਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਬੀ. ਐੱਸ. ਐੱਫ਼. ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਹੁਤ ਵਧੀਆ ਸਹਿਯੋਗ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਨੂੰ ਮੰਡੀ ਵਿੱਚ ਲਿਆਉਣ ਲਈ ਕਿਸਾਨਾਂ ਦੀ ਮੰਗ ਅਨੁਸਾਰ ਸਬੰਧਿਤ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ।ਉਹਨਾਂ ਕਿਹਾ ਕਿ ਬਿਨ੍ਹਾਂ ਪਾਸ ਤੋਂ ਕਿਸੇ ਵੀ ਕਿਸਾਨ ਨੂੰ ਫਸਲ ਮੰਡੀ ਵਿੱਚ ਲਿਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਦੀ ਫਸਲ ਤਿਆਰ ਹੈ, ਉਹਨਾਂ ਕਿਸਾਨਾਂ ਦੀ ਡਿਮਾਂਡ ਅਨੁਸਾਰ ਫਸਲ ਨੂੰ ਮੰਡੀ ਵਿੱਚ ਲਿਆਉਣ ਲਈ ਸਬੰਧਿਤ ਸੈਕਟਰੀ ਮਾਰਕੀਟ ਕਮੇਟੀਆਂ ਵੱਲੋਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਪਾਸ ਜਾਰੀ ਕੀਤੇ ਜਾ ਸਕਣ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ।ਉਹਨਾਂ ਕਿਹਾ ਜਿੰਨ੍ਹਾਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ, ਉਹ ਕਿਸਾਨ ਮਿਤੀਵਾਰ ਆਪਣੀ ਫਸਲ ਮੰਡੀ ਵਿੱਚ ਲਿਆਉਣਗੇ ਅਤੇ ਉਹ ਟਰਾਲੀ ਵਿੱਚ ਆਪਣੀ ਮਰਜ਼ੀ ਅਨੁਸਾਰ ਕਣਕ ਦਾ ਲੋਡ ਲਿਆ ਸਕਦੇ ਹਨ, ਇਸ ਸਬੰਧੀ ਕੋਈ ਬੰਦਿਸ਼ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਪੈਖਾਨਿਆਂ ਦਾ ਲੋੜੀਂਦਾ ਇੰਤਜ਼ਾਮ ਕੀਤਾ ਗਿਆ। ਉਹਨਾਂ ਕਿਹਾ ਕਿ ਫਸਲ ਦੇ ਮੰਡੀਕਰਨ ਵੇਲੇ ਕੋਵਿਡ-19 ਦੇ ਚੱਲਦੇ “ਸੋਸ਼ਲ ਡਿਸਟੈਸਿੰਗ” ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਮੰਡੀਆਂ ਵਿੱਚ ਮਾਸਕ, ਹੱਥ ਧੋਣ ਲਈ ਸਾਬਣ ਅਤੇ ਸੈਨੀਟਾਈਜ਼ਰ ਦਾ ਪੁਖਤ ਪ੍ਰਬੰਧ ਕਰਨ ਲਈ ਸਬੰਧਿਤ ਮਾਰਕੀਟ ਕਮੇਟੀਆਂ ਨੂੰ ਆਦੇਸ਼ ਦਿੱਤੇ ਗਏ ਹਨ।
—————