ਬੰਦ ਕਰੋ

ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ. ) ਬਣਾਉਣ ਲਈ ਵਿਸ਼ੇਸ ਕੈਂਪ (ਅੱਜ) 10 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਸਵੇਰੇ 10 ਵਜੇ ਤੋਂ ਕੀਤਾ ਜਾ ਰਿਹਾ ਵਿਸ਼ੇਸ ਕੈਂਪ ਦਾ ਆਯੋਜਨ

ਪ੍ਰਕਾਸ਼ਨ ਦੀ ਮਿਤੀ : 10/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ. ) ਬਣਾਉਣ ਲਈ ਵਿਸ਼ੇਸ ਕੈਂਪ (ਅੱਜ) 10 ਨਵੰਬਰ ਨੂੰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਸਵੇਰੇ 10 ਵਜੇ ਤੋਂ ਕੀਤਾ ਜਾ ਰਿਹਾ ਵਿਸ਼ੇਸ ਕੈਂਪ ਦਾ ਆਯੋਜਨ
ਤਰਨ ਤਾਰਨ, 09 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਲਈ 10 ਨਵੰਬਰ, 2020 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਸਵੇਰੇ 10 ਵਜੇ ਤੋਂ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹ ਇਸ ਕੈਂਪ ਵਿੱਚ ਆ ਕੇ ਆਪਣਾ ਕਾਰਡ ਬਣਾ ਸਕਦਾ ਹੈ।ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ www.swavlambancard.gov.in  ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
——–