ਬੰਦ ਕਰੋ

ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਰਜਿਸਟ੍ਰੇਸ਼ਨ ਕਰਨ ਲਈ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਲਗਾਏ ਕੈਂਪ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 10/03/2021
DC
ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਰਜਿਸਟ੍ਰੇਸ਼ਨ ਕਰਨ ਲਈ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਲਗਾਏ ਕੈਂਪ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਲੋੜਵੰਦ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ 03, 04 ਅਤੇ 05 ਮਾਰਚ ਨੂੰ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ
ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਪੱਟੀ ਵਿਖੇ ਕੈਂਪ 3 ਮਾਰਚ ਨੂੰ
ਤਰਨ ਤਾਰਨ, 02 ਮਾਰਚ :
ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜਿੰਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਅਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਕੈਂਪ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਡਾ. ਰਜਨੀਸ਼ ਅਰੋੜਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 344 ਲੋੜਵੰਦ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿੰਨਾਂ ਨੂੰ ਲੋੜ ਅਨੁਸਾਰ ਲੱਗਭੱਗ 727 ਉਪਕਰਣ ਮੁਹੱਈਆ ਕਰਵਾਏ ਜਾਣਗੇ। 
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਨ ਦੇਣ ਸਬੰਧੀ  ਰਜਿਸਟਰੇਸ਼ਨ ਕਰਨ ਲਈ 03, 04 ਅਤੇ 05 ਮਾਰਚ ਨੂੰ ਵੀ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ 03 ਮਾਰਚ ਨੂੰ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਪੱਟੀ,  04 ਮਾਰਚ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਅਤੇ 05 ਮਾਰਚ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਇਹ ਕੈਂਪ ਲਗਾਏ ਜਾ ਰਹੇ ਹਨ।
ਉਹਨਾਂ ਅਪੀਲ ਕੀਤੀ ਕਿ ਕੈਂਪ ਵਿੱਚ ਲਾਭਪਾਤਰੀ ਆਪਣੀ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਯੂ. ਡੀ. ਆਈ. ਕਾਰਡ (ਵਿਕਲਾਂਗਤਾ ਸਰਟੀਫਿਕੇਟ) ਅਤੇ ਆਮਦਨ ਸਰਟੀਫਿਕੇਟ (15 ਹਜ਼ਾਰ ਪ੍ਰਤੀ ਮਹੀਨੇ ਤੋਂ ਘੱਟ) ਜੋ ਕਿ ਐੱਮ. ਸੀ. ਜਾਂ ਸਰਪੰਚ ਵੱਲੋਂ ਤਸਦੀਕ-ਸ਼ੁਦਾ ਹੋਵੇ, ਅਸਲ ਅਤੇ ਫੋਟੋ ਕਾਪੀ ਨਾਲ ਜ਼ਰੂਰ ਲੈ ਕੇ ਆਉਣ।
ਉਹਨਾਂ ਸਪੱਸ਼ਟ ਕੀਤਾ ਕਿ ਇਹਨਾਂ ਕੈਂਪਾਂ ਦੌਰਾਨ ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਯੋਗ ਲਾਭਪਾਤਰੀਆਂ ਨੂੰ ਲੋੜ ਅਨੁਸਾਰ ਇਹ ਉਪਕਰਣ ਮੁਹੱਈਆ ਕਰਵਾਏ ਜਾਣਗੇ।