ਬੰਦ ਕਰੋ

ਦੇਸ਼ ਦੀ ਜਨਗਣਨਾ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨੇਪਰੇ ਚਾੜ੍ਹਿਆ ਜਾਵੇ-ਡਿਪਟੀ ਕਮਿਸ਼ਨਰ 

ਪ੍ਰਕਾਸ਼ਨ ਦੀ ਮਿਤੀ : 07/01/2020
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦੇਸ਼ ਦੀ ਜਨਗਣਨਾ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨੇਪਰੇ ਚਾੜ੍ਹਿਆ ਜਾਵੇ-ਡਿਪਟੀ ਕਮਿਸ਼ਨਰ 
ਤਰਨ ਤਾਰਨ, 7 ਜਨਵਰੀ : 
ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਉਪ-ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਅਤੇ ਸ੍ਰੀ ਵਾਸੂਦੇਵ ਸ਼ਰਮਾ ਤੋਂ ਇਲਾਵਾ ਸਬੰਧਿਤ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਜਨਗਣਨਾ ਦੀ ਮਹੱਤਤਾ ਸਬੰਧੀ ਦੱਸਦਿਆਂ ਕਿਹਾ ਕਿ ਭਾਰਤ ਦੀ ਜਨਗਣਨਾ ਹਰ 10 ਸਾਲ ਬਾਅਦ ਕੀਤੀ ਜਾਂਦੀ ਹੈ ਅਤੇ ਜਨਗਣਨਾ ਦੇ ਅਧਾਰ `ਤੇ ਹੀ ਰਾਸ਼ਟਰ, ਰਾਜ ਅਤੇ ਪਿੰਡ ਪੱਧਰ ਦੇ ਆਂਕੜੇ ਸਰਕਾਰ ਤੱਕ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਂਕੜਿਆਂ ਦੀ ਵਰਤੋਂ ਕਰਕੇ ਹੀ ਸਰਕਾਰਾ ਯੋਜਨਾਵਾਂ ਅਤੇ ਨੀਤੀਆਂ ਤਿਆਰ ਕਰਦੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸੇ ਕਰਕੇ ਪੂਰੀ ਲਗਨ ਅਤੇ ਤਨਦੇਹੀ ਨਾਲ ਬਿਲਕੁੱਲ ਸਹੀ ਆਂਕੜੇ ਇੱਕਠੇ ਕੀਤੇ ਜਾਣ, ਤਾਂ ਜੋ ਇਨ੍ਹਾਂ ਆਂਕੜਿਆਂ ਤੋਂ ਜਨਗਣਨਾ ਦਾ ਸਹੀ ਅਨੁਮਾਨ ਹੋ ਸਕੇ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਦੀ ਜਨਗਣਨਾ ਕਰਨ ਦਾ ਕੰਮ 1 ਜਨਵਰੀ, 2020 ਤੋਂ 31 ਮਾਰਚ 2021 ਤੱਕ ਮੁਕੰਮਲ ਕੀਤਾ ਜਾਣਾ ਹੈ।ਉਹਨਾਂ ਦੱਸਿਆ ਕਿ ਸਭ ਤੋਂ ਪਹਿਲਾ 15 ਮਈ, 2020 ਤੋਂ 30 ਜੂਨ 2020 ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ਤੇ ਕੰਨਟੋਨਮੈਂਟ ਏਰੀਆ ਵਿੱਚ ਪੈਂਦੇ ਘਰਾਂ ਦੀ ਨੰਬਰਿੰਗ ਕੀਤੀ ਜਾਵੇਗੀ ਅਤੇ ਅਗਲੇ ਸਾਲ ਫਰਵਰੀ ਵਿੱਚ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੰਧਿਤ ਅਧਿਕਾਰੀਆਂ ਤੇ ਹੋਰ ਸਟਾਫ਼ ਨੂੰ ਮਾਸਟਰ ਟਰੇਨਰਜ਼ ਵੱਲੋਂ ਟਰੇਨਿੰਗ ਦਿੱਤੀ ਜਾਵੇਗੀ ਅਤੇ ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਮੋਬਾਇਲ ਐਪ ਦੀ ਵਰਤੋਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।